ਫ਼ਤਹਿਗੜ੍ਹ ਸਾਹਿਬ, 17 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਗਏ ਪੈਨਸ਼ਨ ਸੇਵਾ ਪੋਰਟਲ ’ਤੇ ਸੂਬੇ ਦੇ ਸਮੂਹ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦਾ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਨ ਦੇ ਨਾਲ-ਨਾਲ ਈ-ਕੇ.ਵਾਈ.ਸੀ. ਕਰਵਾਉਣੀ ਲਾਜ਼ਮੀ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ 19 ਨਵੰਬਰ ਤੋਂ 21 ਨਵੰਬਰ 2026 ਤੱਕ ਪੈਨਸ਼ਨ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ੍ਰੀਮਤੀ ਸੋਨੀਆ ਮਹਾਜਨ (ਵਾਧੂ ਚਾਰਜ) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ. ਕਰਵਾਉਣੀ ਲਾਜ਼ਮੀ ਕੀਤੀ ਗਈ ਹੈ।
ਇਸੇ ਮੰਤਵ ਨਾਲ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ,ਫਤਹਿਗੜ੍ਹ ਸਾਹਿਬ ਵਿਖੇ 19, 20 ਅਤੇ 21 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਪੈਨਸ਼ਨ ਸੇਵਾ ਮੇਲਾ ਲਗਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਿਤੀਆਂ ਦੌਰਾਨ ਪੈਨਸ਼ਨ ਸੇਵਾ ਮੇਲੇ ਵਿੱਚ ਪਹੁੰਚ ਕੇ ਆਪਣੀ ਈ-ਕੇ.ਵਾਈ.ਸੀ. ਦੀ ਪ੍ਰਕਿਰਿਆ ਮੁਕੰਮਲ ਕਰਵਾਉਣ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਪੈਨਸ਼ਨ ਸੇਵਾ ਪੋਰਟਲ ’ਤੇ ਅਪਲੋਡ ਕਰਵਾਉਣ, ਤਾਂ ਜੋ ਉਹ ਪੋਰਟਲ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਪੂਰਾ ਲਾਭ ਲੈ ਸਕਣ। ਜ਼ਿਲ੍ਹਾ ਖਜਾਨਾ ਅਫਸਰ ਨੇ ਅੱਗੇ ਦੱਸਿਆ ਕਿ ਜਿਹੜੇ ਪੈਨਸ਼ਨਰ ਖ਼ਜ਼ਾਨਾ ਦਫ਼ਤਰ ਬੱਸੀ ਪਠਾਣਾ, ਅਮਲੋਹ ਅਤੇ ਖਮਾਣੋਂ ਦੇ ਨੇੜੇ ਰਹਿੰਦੇ ਹਨ, ਉਹ ਆਪਣੀ ਸਹੂਲਤ ਅਨੁਸਾਰ ਇਨ੍ਹਾਂ ਖ਼ਜ਼ਾਨਾ ਦਫ਼ਤਰਾਂ ਵਿਖੇ ਪਹੁੰਚ ਕੇ ਵੀ ਆਪਣੀ ਈ-ਕੇ.ਵਾਈ.ਸੀ. ਕਰਵਾ ਸਕਦੇ ਹਨ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਵਾ ਸਕਦੇ ਹਨ।
