Home ਪੰਜਾਬ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਹਰ ਵਰਗ ਪੁਲਿਸ ਪ੍ਰਸ਼ਾਸ਼ਨ ਦਾ  ਸਹਿਯੋਗ ਕਰੇ-ਡੀ.ਐਸ.ਪੀ.

ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਹਰ ਵਰਗ ਪੁਲਿਸ ਪ੍ਰਸ਼ਾਸ਼ਨ ਦਾ  ਸਹਿਯੋਗ ਕਰੇ-ਡੀ.ਐਸ.ਪੀ.

DSP Urges People from All Walks of Life to Join Hands with Police to Eradicate Drug Abuse

0
ਮੰਡੀ ਗੋਬਿੰਦਗੜ੍ਹ/ਫਤਹਿਗੜ੍ਹ ਸਾਹਿਬ, 14 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਵੇਂ ਵਾਰਡ ਨੰਬਰ 05 (ਪੁਰਾਣਾ ਵਾਰਡ ਨੰਬਰ 09), ਅਜਨਾਲੀ, ਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਪ ਕਪਤਾਨ ਪੁਲਿਸ ਖੁਸ਼ਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਸ੍ਰੀ ਗੌਰਵ ਯਾਦਵ, ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਕਪਤਾਨ ਪੁਲਿਸ,ਸ੍ਰੀ ਸ਼ੁਭਮ ਅਗਰਵਾਲ, ਦੇ ਹੁਕਮਾਂ ਤਹਿਤ ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਵਰਗੀ ਨਾਮੁਰਾਦ ਬਿਮਾਰੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।

ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬੁਰਾਈ ਹੈ, ਜੋ ਮਨੁੱਖ ਦੀ ਸਿਹਤ, ਪਰਿਵਾਰਕ ਜੀਵਨ ਅਤੇ ਭਵਿੱਖ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣ, ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ।  ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਕਰੀ ਸਬੰਧੀ ਕੋਈ ਵੀ ਜਾਣਕਾਰੀ ਮਿਲਣ ‘ਤੇ ਹਰੇਕ ਨਾਗਰਿਕ ਦਾ ਫਰਜ ਬਣਦਾ ਹੈ ਕਿ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪੁਲਿਸ ਪ੍ਰਸ਼ਾਸ਼ਨ ਨੂੰ ਸਹਿਯੋਗ ਕਰੇ। ਇਸ ਮੌਕੇ ਸਕੂਲੀ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਨਵੇਂ ਵਾਰਡ ਨੰਬਰ 05 ਅਤੇ 06 (ਪੁਰਾਣੇ ਵਾਰਡ ਨੰਬਰ 09 ਅਤੇ 10), ਅਜਨਾਲੀ, ਮੰਡੀ ਗੋਬਿੰਦਗੜ੍ਹ ਦੇ ਇਲਾਕੇ ਵਿੱਚ ਜਾਗਰੂਕਤਾ ਰੈਲੀ ਵੀ ਕੱਢੀ ਗਈ। ਰੈਲੀ ਰਾਹੀਂ ਇਲਾਕਾ ਨਿਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਹਿਯੋਗ ਦੇਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਥਾਣੇਦਾਰ ਸੁਰੇਸ਼ ਕੁਮਾਰ, ਇੰਚਾਰਜ ਵੂਮੈਨ ਸੈੱਲ, ਸ੍ਰੀਮਤੀ ਅਮਨਦੀਪ ਕੌਰ ਸੰਧੂ, ਇੰਚਾਰਜ ਸਰਕਾਰੀ ਮਿਡਲ ਸਕੂਲ, ਅਜਨਾਲੀ, ਸ੍ਰੀ ਕੁਲਵੀਰ ਸਿੰਘ ਗਿੱਲ, ਹੈੱਡਮਾਸਟਰ ਸਰਕਾਰੀ ਪ੍ਰਾਇਮਰੀ ਸਕੂਲ, ਅਜਨਾਲੀ, ਸ੍ਰੀ ਮਨਜਿੰਦਰ ਸਿੰਘ, ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ, ਅਜਨਾਲੀ, ਸ੍ਰੀ ਅਵਤਾਰ ਸਿੰਘ, ਐੱਮ.ਸੀ. ਵਾਰਡ ਨੰਬਰ 06 ਅਤੇ ਪਿੰਡ ਅਜਨਾਲੀ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Exit mobile version