ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬੁਰਾਈ ਹੈ, ਜੋ ਮਨੁੱਖ ਦੀ ਸਿਹਤ, ਪਰਿਵਾਰਕ ਜੀਵਨ ਅਤੇ ਭਵਿੱਖ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣ, ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਕਰੀ ਸਬੰਧੀ ਕੋਈ ਵੀ ਜਾਣਕਾਰੀ ਮਿਲਣ ‘ਤੇ ਹਰੇਕ ਨਾਗਰਿਕ ਦਾ ਫਰਜ ਬਣਦਾ ਹੈ ਕਿ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪੁਲਿਸ ਪ੍ਰਸ਼ਾਸ਼ਨ ਨੂੰ ਸਹਿਯੋਗ ਕਰੇ। ਇਸ ਮੌਕੇ ਸਕੂਲੀ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਨਵੇਂ ਵਾਰਡ ਨੰਬਰ 05 ਅਤੇ 06 (ਪੁਰਾਣੇ ਵਾਰਡ ਨੰਬਰ 09 ਅਤੇ 10), ਅਜਨਾਲੀ, ਮੰਡੀ ਗੋਬਿੰਦਗੜ੍ਹ ਦੇ ਇਲਾਕੇ ਵਿੱਚ ਜਾਗਰੂਕਤਾ ਰੈਲੀ ਵੀ ਕੱਢੀ ਗਈ। ਰੈਲੀ ਰਾਹੀਂ ਇਲਾਕਾ ਨਿਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਹਿਯੋਗ ਦੇਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਥਾਣੇਦਾਰ ਸੁਰੇਸ਼ ਕੁਮਾਰ, ਇੰਚਾਰਜ ਵੂਮੈਨ ਸੈੱਲ, ਸ੍ਰੀਮਤੀ ਅਮਨਦੀਪ ਕੌਰ ਸੰਧੂ, ਇੰਚਾਰਜ ਸਰਕਾਰੀ ਮਿਡਲ ਸਕੂਲ, ਅਜਨਾਲੀ, ਸ੍ਰੀ ਕੁਲਵੀਰ ਸਿੰਘ ਗਿੱਲ, ਹੈੱਡਮਾਸਟਰ ਸਰਕਾਰੀ ਪ੍ਰਾਇਮਰੀ ਸਕੂਲ, ਅਜਨਾਲੀ, ਸ੍ਰੀ ਮਨਜਿੰਦਰ ਸਿੰਘ, ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ, ਅਜਨਾਲੀ, ਸ੍ਰੀ ਅਵਤਾਰ ਸਿੰਘ, ਐੱਮ.ਸੀ. ਵਾਰਡ ਨੰਬਰ 06 ਅਤੇ ਪਿੰਡ ਅਜਨਾਲੀ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।






