Home ਪੰਜਾਬ ਜਨਗਣਨਾ-2027 ਸਬੰਧੀ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਸਵੈ-ਗਣਨਾ ਸਬੰਧੀ ਲੋਕਾਂ ਨੂੰ ਕੀਤਾ...

ਜਨਗਣਨਾ-2027 ਸਬੰਧੀ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਸਵੈ-ਗਣਨਾ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

District Residents Educated About Self-Enumeration for Census 2027

0

ਫਤਹਿਗੜ੍ਹ ਸਾਹਿਬ, 27 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਜਨਗਣਨਾ-2027 ਸਬੰਧੀ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਸਵੈ-ਗਣਨਾ (Self Enumeration) ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸੈਸਸ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਗਰ ਪੰਚਾਇਤ ਖਮਾਣੋਂ, ਤਹਿਸੀਲ ਦਫਤਰ ਬੱਸੀ ਪਠਾਣਾਂ, ਨਗਰ ਕੌਂਸਲ ਅਮਲੋਹ ਅਤੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵਿਖੇ ਸਵੈ-ਗਣਨਾ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਗਏ। ਇਨ੍ਹਾਂ ਕੈਂਪਾਂ ਦੌਰਾਨ ਲੋਕਾਂ ਨੂੰ ਜਨਗਣਨਾ ਦੀ ਮਹੱਤਤਾ, ਇਸ ਦੇ ਉਦੇਸ਼ਾਂ ਅਤੇ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।


ਉਨ੍ਹਾਂ ਦੱਸਿਆ ਕਿ ਜਨਗਣਨਾ ਮਹਿਜ਼ ਆਬਾਦੀ ਦੀ ਗਿਣਤੀ ਕਰਨ ਤੱਕ ਸੀਮਤ ਨਹੀਂ ਹੈ, ਸਗੋਂ ਇਸ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਦੇਸ਼ ਦੇ ਸਮਾਜਿਕ ਅਤੇ ਆਰਥਿਕ ਵਿਕਾਸ, ਲੋਕ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਦੀ ਰੂਪ-ਰੇਖਾ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ ਦੀ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਣ ਅਤੇ ਸਵੈ-ਗਣਨਾ ਰਾਹੀਂ ਆਪਣੀ ਜਾਣਕਾਰੀ ਖੁਦ ਦਰਜ ਕਰਵਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਆਪਣੀਆਂ ਨਾਗਰਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਕਰਨ ਦੇ ਨਾਲ-ਨਾਲ ਜਨਗਣਨਾ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਨਗਣਨਾ ਦੀ ਸਫ਼ਲਤਾ ਲਈ ਹਰੇਕ ਨਾਗਰਿਕ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੈ।

Exit mobile version