Homeਪੰਜਾਬ10 ਲੱਖ ਤੱਕ ਦੇ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਲੋਕ ਤੁਰੰਤ...

10 ਲੱਖ ਤੱਕ ਦੇ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਲੋਕ ਤੁਰੰਤ ਸਿਹਤ ਬੀਮਾ ਕਾਰਡ ਬਣਵਾਉਣ: ਡਾ. ਬਲਬੀਰ ਸਿੰਘ

ਮਰੀਜ਼ਾਂ ਤੋਂ ਗੈਰ-ਕਾਨੂੰਨੀ ਵਸੂਲੀ ਕਰਨ ਵਾਲੇ 14 ਨਿੱਜੀ ਹਸਪਤਾਲਾਂ ‘ਤੇ ਕਾਰਵਾਈ, 651 ਹਸਪਤਾਲ ਯੋਜਨਾ ਨਾਲ ਜੁੜੇ

ਪਟਿਆਲਾ, 23 ਜੁਲਾਈ: (ਬਲਜੀਤ ਸਰਨਾ): ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੀ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਜਿਨ੍ਹਾਂ ਯੋਗ ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਅਜੇ ਤੱਕ ਨਹੀਂ ਬਣੇ, ਉਹ ਬਿਨਾਂ ਦੇਰੀ ਕਾਰਡ ਬਣਵਾਉਣ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਅਤੇ ਪੈਨਲ ਵਿੱਚ ਸ਼ਾਮਲ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਅਤੇ ਆਪ੍ਰੇਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਮਰੀਜ਼ਾਂ ਨੂੰ ਬਿਨਾਂ ਕਿਸੇ ਵਾਧੂ ਵਿੱਤੀ ਬੋਝ ਦੇ ਇਲਾਜ ਮਿਲੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿਹੜੇ ਨਿੱਜੀ ਹਸਪਤਾਲ ਯੋਜਨਾ ਦੇ ਬਾਵਜੂਦ ਮਰੀਜ਼ਾਂ ਤੋਂ ਗੈਰ-ਕਾਨੂੰਨੀ ਤੌਰ ‘ਤੇ ਪੈਸੇ ਵਸੂਲਦੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਤੱਕ 14 ਹਸਪਤਾਲਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਕਈ ਹਸਪਤਾਲਾਂ ‘ਤੇ ਲੱਖਾਂ ਰੁਪਏ ਦੇ ਜੁਰਮਾਨੇ ਵੀ ਲਗਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਸਮੇਂ 651 ਹਸਪਤਾਲ ਸਿਹਤ ਬੀਮਾ ਯੋਜਨਾ ਦੇ ਪੈਨਲ ਵਿੱਚ ਸ਼ਾਮਲ ਹਨ ਅਤੇ ਸਰਕਾਰ ਵੱਲੋਂ ਇਨ੍ਹਾਂ ਨੂੰ ਇਲਾਜ ਦੇ ਭੁਗਤਾਨ ਵਜੋਂ 530 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਹਸਪਤਾਲ ਇਲਾਜ ਦੇ ਬਦਲੇ ਪੈਸੇ ਦੀ ਮੰਗ ਕਰਦਾ ਹੈ ਤਾਂ ਇਸ ਦੀ ਸ਼ਿਕਾਇਤ ਤੁਰੰਤ 104 ਹੈਲਪਲਾਈਨ, ਸਬੰਧਤ ਸਿਵਲ ਸਰਜਨ ਜਾਂ ਜ਼ਿਲ੍ਹਾ ਕੋਆਰਡੀਨੇਟਰ ਕੋਲ ਦਰਜ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਿਕਾਇਤ ਸਹੀ ਸਾਬਤ ਹੋਣ ‘ਤੇ ਸਬੰਧਤ ਹਸਪਤਾਲ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤਸਰ, ਪਠਾਨਕੋਟ, ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮਿਲੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹਸਪਤਾਲਾਂ ‘ਤੇ ਭਾਰੀ ਜੁਰਮਾਨੇ ਲਗਾਏ ਗਏ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments