ਪਟਿਆਲਾ, 15 ਜੁਲਾਈ, (ਦੀਪਕ ਦੱਤਾ): ਪੰਜਾਬ ਸਰਕਾਰ ਦੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਦਸ਼ਮੇਸ਼ ਨਗਰ ਕਮਿਊਨਿਟੀ ਹਾਲ, ਤ੍ਰਿਪੜੀ ਵਿਖੇ ਚੱਲ ਰਹੀਆਂ ਮੁਫ਼ਤ ਯੋਗਾ ਕਲਾਸਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਨਿਯਮਿਤ ਯੋਗ ਅਭਿਆਸ ਨਾਲ ਲੋਕਾਂ ਨੂੰ ਸ਼ੂਗਰ, ਥਾਇਰਾਇਡ, ਵਧੇ ਹੋਏ ਵਜ਼ਨ ਅਤੇ ਤਣਾਅ ਵਰਗੀਆਂ ਸਮੱਸਿਆਵਾਂ ਵਿੱਚ ਰਾਹਤ ਮਿਲ ਰਹੀ ਹੈ।
ਯੋਗਾ ਇੰਸਟ੍ਰਕਟਰ ਸਤਨਾਮ ਕੌਰ ਨੇ ਕਿਹਾ ਕਿ ਯੋਗ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸੰਤੁਲਿਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦਾ ਹੈ।
ਕਲਾਸ ਵਿੱਚ ਸ਼ਾਮਲ ਸਤਵੰਤ ਕੌਰ ਨੇ ਦੱਸਿਆ ਕਿ ਯੋਗ ਨਾਲ ਉਨ੍ਹਾਂ ਦੀ ਸ਼ੂਗਰ ਕੰਟਰੋਲ ਵਿੱਚ ਹੈ ਅਤੇ ਵਜ਼ਨ ਵੀ ਘਟਿਆ ਹੈ। ਕੁਸਮ ਚਾਵਲਾ ਨੇ ਕਿਹਾ ਕਿ ਥਾਇਰਾਇਡ ਦੀ ਸਥਿਤੀ ਵਿੱਚ ਸੁਧਾਰ ਆਇਆ ਹੈ, ਜਦਕਿ ਸ਼ਰਨਜੀਤ ਕੌਰ ਨੇ ਦੱਸਿਆ ਕਿ ਯੋਗ ਅਤੇ ਮੈਡੀਟੇਸ਼ਨ ਦਾ ਸਕੂਲੀ ਬੱਚਿਆਂ ‘ਤੇ ਵੀ ਸਕਾਰਾਤਮਕ ਪ੍ਰਭਾਵ ਪੈ ਰਿਹਾ ਹੈ।
ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਆਪਣੇ ਇਲਾਕੇ ਵਿੱਚ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਵਾਉਣ ਲਈ 25 ਲੋਕਾਂ ਦਾ ਸਮੂਹ ਬਣਾਕੇ ਟੋਲ-ਫਰੀ ਨੰਬਰ 76694-00500 ‘ਤੇ ਮਿਸਡ ਕਾਲ ਦੇ ਕੇ ਜਾਂ ਫਿਰ https://cmdiyogshala.punjab.gov.in ਉਤੇ ਲਾਗ ਇਨ ਕਰਕੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
