ਹਰ ਨਾਗਰਿਕ ਤੱਕ ਸਰਕਾਰ ਦੀ ਪਹੁੰਚ ਯਕੀਨੀ ਬਣਾ ਰਹੇ ਹਨ ‘ਲੋਕ ਮਿਲਣੀ’ ਪ੍ਰੋਗਰਾਮ: ਦਲਵੀਰ ਸਿੰਘ ਢਿੱਲੋਂ
ਧੂਰੀ, 30 ਜੂਨ 2026 (ਮਨੋਜ ਵਰਮਾ): ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਨੱਤ ਵਿਖੇ ਕਰਵਾਏ ਗਏ ‘ਲੋਕ ਮਿਲਣੀ’ ਪ੍ਰੋਗਰਾਮ ਵਿੱਚ ਸ਼ਿਰਕਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ ਇਹ ਨਿਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ’ ਪ੍ਰੋਗਰਾਮ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਪਰਕ ਸਥਾਪਤ ਕਰਨ ਦੇ ਨਾਲ-ਨਾਲ ਜਨਤਕ ਮਸਲਿਆਂ ਦੇ ਤੁਰੰਤ ਹੱਲ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਲੋਕ ਬਿਨਾਂ ਕਿਸੇ ਝਿਜਕ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸਰਕਾਰ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਂਦੇ ਹਨ। ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਹੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਕੇ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਹਰ ਪੱਧਰ ‘ਤੇ ਰਾਹਤ ਦੇਣ ਅਤੇ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ‘ਲੋਕ ਮਿਲਣੀ’ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਤੱਕ ਸਿੱਧੇ ਤੌਰ ‘ਤੇ ਪਹੁੰਚਾ ਕੇ ਕਰਵਾਉਣ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਬਲਾਕ ਪ੍ਰਧਾਨ ਜਗਸੀਰ ਸਿੰਘ ਲੱਡਾ, ਸਰਪੰਚ ਰਾਮ ਜੀ ਸਿੰਘ, ਨਰਿੰਦਰ ਸਿੰਘ ਕਾਂਝਲੀ, ਗਗਨ ਲੱਡਾ (ਸੰਸਥਾਪਕ ਮੈਂਬਰ) ਅਤੇ ਸਮੂਹ ਪੰਚਾਇਤ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
