Homeਪਟਿਆਲਾ ਅਪਡੇਟਪੀਐਫਐਸ ਗਗਨ ਕਟਾਰੀਆ ਨੇ ਬਤੌਰ ਡੀਐਫਓ ਜੰਗਲੀ ਜੀਵ ਪਟਿਆਲਾ ਦਾ ਸੰਭਾਲਿਆ ਚਾਰਜ

ਪੀਐਫਐਸ ਗਗਨ ਕਟਾਰੀਆ ਨੇ ਬਤੌਰ ਡੀਐਫਓ ਜੰਗਲੀ ਜੀਵ ਪਟਿਆਲਾ ਦਾ ਸੰਭਾਲਿਆ ਚਾਰਜ

Senior and experienced officer Gagan Kataria, IFS, has assumed charge as the District Forest Officer (DFO) for the Wildlife Division, Patiala.

​ਪਟਿਆਲਾ, 20 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਸੀਨੀਅਰ ਅਤੇ ਤਜਰਬੇਕਾਰ ਅਧਿਕਾਰੀ ਗਗਨ ਕਟਾਰੀਆ ਪੀਐਫਐਸ ਨੇ ਬਤੌਰ ਜ਼ਿਲ੍ਹਾ ਜੰਗਲਾਤ ਅਫ਼ਸਰ (ਡੀਐਫਓ), ਜੰਗਲੀ ਜੀਵ ਮੰਡਲ ਪਟਿਆਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਦਫ਼ਤਰ ਵਿਖੇ ਪਹੁੰਚਣ ‘ਤੇ ਮੁੱਖ ਰੇਂਜ ਅਫਸਰ ਪਟਿਆਲਾ ਚਰਨਜੀਤ ਸਿੰਘ ਸੋਢੀ, ਰੇਂਜ ਅਫ਼ਸਰ ਭਾਦਸੋਂ ਸਿਕੰਦਰ ਸਿੰਘ,ਵਿਭਾਗ ਦੇ ਸਮੂਹ ਸਟਾਫ਼ ਅਤੇ ਸਮਾਜ ਸੇਵੀ ਗੁਰਪ੍ਰਤਾਪ ਸਾਹੀ,ਪਰਮਜੀਤ ਸਿੰਘ ਬਾਦਸ਼ਾਹਪੁਰ, ਗੁਰਕੀਰਤ ਸਿੰਘ, ਗੁਰਜੰਟ ਸਿੰਘ ਅਤੇ ਗੁਰਪ੍ਰੀਤ ਸਿੰਘ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।​ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐਫਓ ਗਗਨ ਕਟਾਰੀਆ ਨੇ ਕਿਹਾ ਕਿ ਪਟਿਆਲਾ ਮੰਡਲ ਅਧੀਨ ਆਉਂਦੇ ਜੰਗਲੀ ਜੀਵਾਂ ਅਤੇ ਬੀੜਾਂ ਦੀ ਸੁਰੱਖਿਆ ਤੇ ਸੰਭਾਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੰਗਲੀ ਜੀਵਾਂ ਦੇ ਕੁਦਰਤੀ ਨਿਵਾਸ ਸਥਾਨਾਂ ਨੂੰ ਹੋਰ ਬਿਹਤਰ ਬਣਾਉਣ, ਗੈਰ-ਕਾਨੂੰਨੀ ਸ਼ਿਕਾਰ ਨੂੰ ਸਖ਼ਤੀ ਨਾਲ ਰੋਕਣ ਅਤੇ ਵਾਤਾਵਰਣ ਸੰਤੁਲਨ ਬਣਾਈ ਰੱਖਣ ਲਈ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।​ਉਨ੍ਹਾਂ ਅੱਗੇ ਕਿਹਾ ਕਿ ਆਮ ਲੋਕਾਂ, ਖਾਸ ਕਰਕੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਜੰਗਲੀ ਜੀਵਾਂ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ ਕੁਦਰਤ ਪ੍ਰਤੀ ਪਿਆਰ ਅਤੇ ਸੰਭਾਲ ਦੀ ਭਾਵਨਾ ਪੈਦਾ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਸਮੂਹ ਸਟਾਫ਼ ਅਤੇ ਪਹੁੰਚੇ ਸਮਾਜ ਸੇਵੀਆਂ ਨਾਲ ਗੱਲਬਾਤ ਕਰਦਿਆਂ ਆਪਣੀ ਡਿਊਟੀ ਪੂਰੀ ਤਨਦੇਹੀ,ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਜੰਗਲੀ ਜੀਵ ਵਿਭਾਗ ਦੇ ਵੱਖ-ਵੱਖ ਅਧਿਕਾਰੀ,ਕਰਮਚਾਰੀ ਅਤੇ ਪਤਵੰਤੇ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments