ਕੁਰੂਕਸ਼ੇਤਰ, 4 ਸਤੰਬਰ 2026 (ਸੰਜੀਵ ਸ਼ਰਮਾ):ਡਿਪਟੀਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਕਿਹਾ ਕਿ ਜਿਹੜੇ ਸ਼ਰਧਾਲੂ ਅਤੇ ਜਥੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ22 ਨਵੰਬਰ ਤੋਂ 1 ਦਸੰਬਰ 2026ਤੱਕ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਣਾ ਚਾਹੁੰਦੇ ਹਨ, ਉਹ ਜ਼ਿਲ੍ਹਾ ਪੱਧਰ ’ਤੇ ਆਪਣਾ ਰਜਿਸਟ੍ਰੇਸ਼ਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਕੁਰੂਕਸ਼ੇਤਰ ਕੋਲ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਉਨ੍ਹਾਂ ਸ਼ਰਧਾਲੂਆਂ, ਯਾਤਰੀਆਂ ਅਤੇ ਜਥਿਆਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ, ਜੋ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ 22 ਨਵੰਬਰ ਤੋਂ 1 ਦਸੰਬਰ 2026 ਤੱਕ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਅਤੇ ਜਥਿਆਂ ਵੱਲੋਂ ਦਿੱਤੀਆਂ ਗਈਆਂ ਅਰਜ਼ੀਆਂ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਸਰਕਾਰ ਨੂੰ ਭੇਜੀਆਂ ਜਾਣੀਆਂ ਹਨ। ਇਸ ਲਈ ਸਬੰਧਤ ਸ਼ਰਧਾਲੂ ਅਤੇ ਜਥੇ 12 ਸਤੰਬਰ 2026 ਤੱਕ ਆਪਣੇ ਵਿਧੀਵਤ ਭਰੇ ਹੋਏ ਅਰਜ਼ੀ ਫਾਰਮ ਲੋੜੀਂਦੇ ਦਸਤਾਵੇਜ਼ਾਂ ਸਮੇਤ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਕੁਰੂਕਸ਼ੇਤਰ ਕੋਲ ਜਮ੍ਹਾਂ ਕਰਵਾ ਸਕਦੇ ਹਨ।
ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਸ਼ਰਧਾਲੂ 12 ਸਤੰਬਰ ਤੱਕ ਜਮ੍ਹਾਂ ਕਰਵਾ ਸਕਦੇ ਹਨ ਅਰਜ਼ੀਆਂ
Devotees Can Apply by September 12 for Pakistan Gurdwara Pilgrimage
