Home ਦੇਸ਼ ਗੁਜਰਾਤ ਤੇ ਰਾਜਸਥਾਨ ਦੇ ਦਰਦਨਾਕ ਸੜਕ ਹਾਦਸਿਆਂ ’ਤੇ PM ਮੋਦੀ ਵੱਲੋਂ ਦੁੱਖ...

ਗੁਜਰਾਤ ਤੇ ਰਾਜਸਥਾਨ ਦੇ ਦਰਦਨਾਕ ਸੜਕ ਹਾਦਸਿਆਂ ’ਤੇ PM ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ, ਮੁਆਵਜ਼ੇ ਦਾ ਐਲਾਨ

PM Narendra Modi Announces ₹2 Lakh Compensation for Families of Road Accident Victims in Gujarat and Rajasthan; Injured to Receive ₹50,000 Each

0

ਕੱਛ ਹਾਦਸੇ ਵਿੱਚ 7 ਅਤੇ ਕੋਟਾ ਵਿੱਚ 9 ਲੋਕਾਂ ਦੀ ਮੌਤ; ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਮਿਲਣਗੇ

ਨਵੀਂ ਦਿੱਲੀ, 22 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਗੁਜਰਾਤ ਅਤੇ ਰਾਜਸਥਾਨ ਵਿੱਚ ਵਾਪਰੇ ਦੋ ਭਿਆਨਕ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ। ਇਨ੍ਹਾਂ ਹਾਦਸਿਆਂ ਵਿੱਚ ਕੁੱਲ 16 ਲੋਕਾਂ ਦੀ ਜਾਨ ਚਲੀ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਵਾਂ ਘਟਨਾਵਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ।

ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਕੌਮੀ ਮਾਰਗ ’ਤੇ ਤੇਜ਼ ਰਫ਼ਤਾਰ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਦੱਸਿਆ ਗਿਆ ਹੈ ਕਿ ਮ੍ਰਿਤਕ ਫ਼ੌਜੀ ਪਰਿਵਾਰਾਂ ਨਾਲ ਸਬੰਧਤ ਸਨ। ਉੱਧਰ, ਰਾਜਸਥਾਨ ਦੇ ਕੋਟਾ ਵਿੱਚ ਕੋਟਾ-ਉਦੈਪੁਰ ਕੌਮੀ ਮਾਰਗ ’ਤੇ ਸ਼ੰਭੂਪੁਰਾ ਨੇੜੇ ਖੜ੍ਹੇ ਟਰੱਕ ਨਾਲ ਤੇਜ਼ ਰਫ਼ਤਾਰ ਕਰੂਜ਼ਰ ਗੱਡੀ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ, ਜਦਕਿ ਅੱਠ ਹੋਰ ਜ਼ਖ਼ਮੀ ਹੋ ਗਏ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਰਾਹੀਂ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ ਵਿੱਚੋਂ ਦੋਵਾਂ ਹਾਦਸਿਆਂ ਦੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਨੂੰ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

 

Exit mobile version