Home ਪੰਜਾਬ ਅਗਸਤ ‘ਚ ਪੰਜਾਬ ਆ ਸਕਦੇ ਹਨ PM ਮੋਦੀ, ਕਈ ਵੱਡੇ ਵਿਕਾਸ ਪ੍ਰੋਜੈਕਟਾਂ...

ਅਗਸਤ ‘ਚ ਪੰਜਾਬ ਆ ਸਕਦੇ ਹਨ PM ਮੋਦੀ, ਕਈ ਵੱਡੇ ਵਿਕਾਸ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

0

ਚੰਡੀਗੜ੍ਹ:2ਜੁਲਾਈ (ਛਤਰਪਾਲ ਸਿੰਘ):ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਸਤ ਮਹੀਨੇ ਵਿੱਚ ਪੰਜਾਬ ਦੌਰੇ ਦੀ ਸੰਭਾਵਨਾ ਹੈ, ਜਿਸ ਦੌਰਾਨ ਉਹ ਇੱਕ ਵੱਡੇ ਰੇਲਵੇ ਪ੍ਰੋਜੈਕਟ ਦਾ ਉਦਘਾਟਨ ਕਰਨ ਦੇ ਨਾਲ-ਨਾਲ ਰਾਜ ਨੂੰ ਕਈ ਹੋਰ ਵਿਕਾਸ ਪ੍ਰੋਜੈਕਟ ਸਮਰਪਿਤ ਕਰ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ ਅਗਸਤ ਵਿੱਚ ਪ੍ਰਸਤਾਵਿਤ ਹੈ। ਹਾਲਾਂਕਿ, ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਦੌਰੇ ਦੀ ਸਹੀ ਤਰੀਕ ਅਜੇ ਤੱਕ ਤੈਅ ਨਹੀਂ ਕੀਤੀ ਗਈ।

ਰਵਨੀਤ ਸਿੰਘ ਬਿੱਟੂ ਦੇ ਅਨੁਸਾਰ, ਪ੍ਰਧਾਨ ਮੰਤਰੀ ਇਸ ਦੌਰਾਨ ਇੱਕ ਮਹੱਤਵਪੂਰਨ ਰੇਲਵੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ ਅਤੇ ਪੰਜਾਬ ਦੇ ਵਿਕਾਸ ਨੂੰ ਗਤੀ ਦੇਣ ਲਈ ਕਈ ਹੋਰ ਬੁਨਿਆਦੀ ਢਾਂਚੇ ਅਤੇ ਵਿਕਾਸ ਨਾਲ ਜੁੜੇ ਪ੍ਰੋਜੈਕਟਾਂ ਦਾ ਵੀ ਲੋਕ ਅਰਪਣ ਜਾਂ ਨੀਂਹ ਪੱਥਰ ਰੱਖ ਸਕਦੇ ਹਨ।

ਇਹ ਦੌਰਾ ਸਿਆਸੀ ਪੱਖੋਂ ਵੀ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦਾ ਪਹਿਲਾ ਦੌਰਾ ਹੋਵੇਗਾ।

ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਹ ਦੌਰਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਭਾਜਪਾ ਲਈ ਅਹਿਮ ਹੋ ਸਕਦਾ ਹੈ। ਪਾਰਟੀ ਇਸ ਰਾਹੀਂ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਆਪਣਾ ਜਨ ਅਧਾਰ ਵਧਾਉਣ ਦੀ ਕੋਸ਼ਿਸ਼ ਕਰੇਗੀ।

ਇਸ ਦੌਰੇ ਦੌਰਾਨ ਭਾਜਪਾ ਨੂੰ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਵਿਕਾਸ ਕਾਰਜਾਂ ਨੂੰ ਲੋਕਾਂ ਸਾਹਮਣੇ ਰੱਖਣ ਦਾ ਮੌਕਾ ਵੀ ਮਿਲੇਗਾ। ਨਾਲ ਹੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਨ ਦੀ ਵੀ ਕੋਸ਼ਿਸ਼ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਦੇ ਦੌਰੇ ਦਾ ਵਿਸਥਾਰਤ ਪ੍ਰੋਗਰਾਮ ਅਤੇ ਅਧਿਕਾਰਿਕ ਸਮਾਂ-ਸਾਰਣੀ ਤਰੀਕ ਤੈਅ ਹੋਣ ਤੋਂ ਬਾਅਦ ਜਾਰੀ ਕੀਤੀ ਜਾਵੇਗੀ।

Exit mobile version