HomeਸੰਸਾਰPM ਮੋਦੀ ਦਾ ਨਿਊਜ਼ੀਲੈਂਡ 'ਚ ਵੱਡਾ ਬਿਆਨ: ਪਵਿੱਤਰ ਜੋੜਾ ਸਾਹਿਬ ਦੀ ਸੰਭਾਲ...

PM ਮੋਦੀ ਦਾ ਨਿਊਜ਼ੀਲੈਂਡ ‘ਚ ਵੱਡਾ ਬਿਆਨ: ਪਵਿੱਤਰ ਜੋੜਾ ਸਾਹਿਬ ਦੀ ਸੰਭਾਲ ਲਈ ਪੂਰੇ ਪਰਿਵਾਰ ਦਾ ਕੀਤਾ ਧੰਨਵਾਦ

ਆਕਲੈਂਡ:12ਜੁਲਾਈ (ਛਤਰਪਾਲ ਸਿੰਘ): ਨਿਊਜ਼ੀਲੈਂਡ ਵਿੱਚ ਪਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਜੁੜੇ ਇੱਕ ਮਹੱਤਵਪੂਰਨ ਅਧਿਆਤਮਿਕ ਪ੍ਰਸੰਗ ਦਾ ਜ਼ਿਕਰ ਕੀਤਾ। ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜਾ ਸਾਹਿਬ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਅਨਮੋਲ ਧਾਰਮਿਕ ਵਿਰਾਸਤ ਲੰਬੇ ਸਮੇਂ ਤੱਕ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਪਰਿਵਾਰ ਵੱਲੋਂ ਸੰਭਾਲ ਕੇ ਰੱਖੀ ਗਈ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਦੇਸ਼ ਦੀ ਵੰਡ ਸਮੇਂ ਹਰਦੀਪ ਸਿੰਘ ਪੁਰੀ ਦੇ ਪੁਰਖੇ ਇਸ ਪਵਿੱਤਰ ਨਿਸ਼ਾਨੀ ਨੂੰ ਆਪਣੇ ਨਾਲ ਦਿੱਲੀ ਲੈ ਆਏ ਸਨ ਅਤੇ ਕਈ ਪੀੜ੍ਹੀਆਂ ਤੱਕ ਇਸ ਦੀ ਸੰਭਾਲ ਕੀਤੀ ਗਈ। ਬਾਅਦ ਵਿੱਚ ਹਰਦੀਪ ਸਿੰਘ ਪੁਰੀ ਨੇ ਇੱਛਾ ਪ੍ਰਗਟਾਈ ਕਿ ਇਹ ਪਵਿੱਤਰ ਜੋੜਾ ਸਾਹਿਬ ਸੰਗਤਾਂ ਦੇ ਦਰਸ਼ਨਾਂ ਲਈ ਸਮਰਪਿਤ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਇਸ ਪਵਿੱਤਰ ਵਿਰਾਸਤ ਦੇ ਦਰਸ਼ਨ ਕਰ ਸਕਣ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿੱਖ ਪਰੰਪਰਾਵਾਂ ਅਤੇ ਇਤਿਹਾਸ ਦੇ ਜਾਣਕਾਰ ਵਿਦਵਾਨਾਂ ਦੀ ਇੱਕ ਕਮੇਟੀ ਬਣਾਈ ਗਈ ਸੀ। ਕਮੇਟੀ ਨੇ ਵਿਚਾਰ-ਵਟਾਂਦਰੇ ਤੋਂ ਬਾਅਦ ਫੈਸਲਾ ਕੀਤਾ ਕਿ ਪਵਿੱਤਰ ਜੋੜਾ ਸਾਹਿਬ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੁਸ਼ੋਭਿਤ ਕੀਤਾ ਜਾਵੇ, ਜੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਪਵਿੱਤਰ ਜਨਮ ਭੂਮੀ ਹੈ।

ਨਰਿੰਦਰ ਮੋਦੀ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਇਹ ਪਵਿੱਤਰ ਵਿਰਾਸਤ ਪਟਨਾ ਸਾਹਿਬ ਦੀ ਧਰਤੀ ’ਤੇ ਸੰਗਤਾਂ ਦੇ ਦਰਸ਼ਨਾਂ ਲਈ ਸੁਸ਼ੋਭਿਤ ਹੈ ਅਤੇ ਹਰ ਰੋਜ਼ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਦੇ ਦਰਸ਼ਨ ਕਰਕੇ ਆਸ਼ੀਰਵਾਦ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ਦਾ ਗਵਾਹ ਬਣਨਾ ਉਨ੍ਹਾਂ ਦੇ ਜੀਵਨ ਦੇ ਯਾਦਗਾਰ ਅਤੇ ਮਹੱਤਵਪੂਰਨ ਅਨੁਭਵਾਂ ਵਿੱਚੋਂ ਇੱਕ ਹੈ।

ਪ੍ਰਧਾਨ ਮੰਤਰੀ ਨੇ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਅਤੇ ਦੁਨੀਆ ਭਰ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਜਦੋਂ ਵੀ ਉਹ ਭਾਰਤ ਆਉਣ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਦਰਸ਼ਨ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਪਟਨਾ ਸਾਹਿਬ ਦੀ ਯਾਤਰਾ ਨਾ ਸਿਰਫ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਜਨਮ ਭੂਮੀ ਨਾਲ ਜੋੜਦੀ ਹੈ, ਸਗੋਂ ਸਿੱਖ ਇਤਿਹਾਸ, ਵਿਰਾਸਤ ਅਤੇ ਅਧਿਆਤਮਿਕਤਾ ਨੂੰ ਨਜ਼ਦੀਕ ਤੋਂ ਸਮਝਣ ਦਾ ਵੀ ਮੌਕਾ ਪ੍ਰਦਾਨ ਕਰਦੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments