Home ਪਟਿਆਲਾ ਅਪਡੇਟ ਰਾਜਪੁਰਾ ਰੋਡ ’ਤੇ ਨਸ਼ੇ ਖ਼ਿਲਾਫ਼ ਪੁਲਿਸ ਦੀ ਕਾਰਵਾਈ, 7-8 ਨੌਜਵਾਨ ਹਿਰਾਸਤ ਵਿੱਚ

ਰਾਜਪੁਰਾ ਰੋਡ ’ਤੇ ਨਸ਼ੇ ਖ਼ਿਲਾਫ਼ ਪੁਲਿਸ ਦੀ ਕਾਰਵਾਈ, 7-8 ਨੌਜਵਾਨ ਹਿਰਾਸਤ ਵਿੱਚ

Division No. 4 Police conduct a raid on Rajpura Road and begin questioning youths found in suspicious circumstances.

0

ਪਟਿਆਲਾ, 17 ਸਤੰਬਰ, 2026 (ਬਲਜੀਤ ਸਰਨਾ) :  ਰਾਜਪੁਰਾ ਰੋਡ ਇਲਾਕੇ ਵਿੱਚ ਨਸ਼ੇ ਦੀ ਹਾਲਤ ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਇਲਾਕੇ ਵਿੱਚ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ ਸ਼ੱਕੀ ਹਾਲਾਤਾਂ ਵਿੱਚ ਮਿਲੇ 7 ਤੋਂ 8 ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਬਾਰੇ ਥਾਣਾ ਮੁਖੀ ਸੌਰਵ ਸਬਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਵੀਡੀਓ ਤੋਂ ਬਾਅਦ ਪੁਲਿਸ ਟੀਮ ਨੇ ਸਬੰਧਤ ਇਲਾਕੇ ਵਿੱਚ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 7 ਤੋਂ 8 ਨੌਜਵਾਨ ਸ਼ੱਕੀ ਹਾਲਾਤਾਂ ਵਿੱਚ ਮਿਲੇ, ਜਿਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਥਾਣਾ ਮੁਖੀ ਮੁਤਾਬਕ ਐਸਐਸਪੀ ਪਟਿਆਲਾ ਹਰਮਨਦੀਪ ਹੰਸ ਵੱਲੋਂ ਨਸ਼ੇ ਦੀ ਵਰਤੋਂ ਅਤੇ ਗੈਰ-ਕਾਨੂੰਨੀ ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਵੱਲੋਂ ਨਸ਼ਾ ਵੇਚਣ ਜਾਂ ਨਸ਼ੇ ਦੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।

ਸੌਰਵ ਸਬਰਵਾਲ ਨੇ ਕਿਹਾ ਕਿ ਪੁਲਿਸ ਵੱਲੋਂ ਜਨਤਕ ਥਾਵਾਂ ’ਤੇ ਨਸ਼ੇ ਨਾਲ ਸਬੰਧਤ ਗਤੀਵਿਧੀਆਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ’ਤੇ ਰਹਿਣ ਵਾਲੇ ਕੁਝ ਲੋਕਾਂ ਵੱਲੋਂ ਨਸ਼ੇ ਦੀ ਵਰਤੋਂ ਕੀਤੇ ਜਾਣ ਸਬੰਧੀ ਵੀ ਪੁਲਿਸ ਦੇ ਧਿਆਨ ਵਿੱਚ ਮਾਮਲੇ ਆਏ ਹਨ ਅਤੇ ਇਨ੍ਹਾਂ ਸਬੰਧੀ ਵੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਨਸ਼ੇ ਦੀ ਰੋਕਥਾਮ ਅਤੇ ਗੈਰ-ਕਾਨੂੰਨੀ ਨਸ਼ਾ ਗਤੀਵਿਧੀਆਂ ’ਤੇ ਕਾਬੂ ਪਾਉਣ ਲਈ ਆਉਣ ਵਾਲੇ ਸਮੇਂ ਵਿੱਚ ਵੀ ਜਾਂਚ ਅਤੇ ਕਾਰਵਾਈ ਜਾਰੀ ਰਹੇਗੀ। ਹਿਰਾਸਤ ਵਿੱਚ ਲਏ ਨੌਜਵਾਨਾਂ ਤੋਂ ਪੁੱਛਗਿੱਛ ਤੋਂ ਬਾਅਦ ਮਾਮਲੇ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Exit mobile version