Homeਪੰਜਾਬਅਕਾਲੀ-ਭਾਜਪਾ ਗੱਠਜੋੜ ਤੋਂ ਬਾਅਦ ਸਿਆਸੀ ਸਰਗਰਮੀਆਂ ਤੇਜ਼, ਸੁਖਬੀਰ ਬਾਦਲ ਨਾਲ ਅੱਜ ਮੁਲਾਕਾਤ...

ਅਕਾਲੀ-ਭਾਜਪਾ ਗੱਠਜੋੜ ਤੋਂ ਬਾਅਦ ਸਿਆਸੀ ਸਰਗਰਮੀਆਂ ਤੇਜ਼, ਸੁਖਬੀਰ ਬਾਦਲ ਨਾਲ ਅੱਜ ਮੁਲਾਕਾਤ ਕਰਨਗੇ ਕੇਵਲ ਢਿੱਲੋਂ ਤੇ ਸੁਨੀਲ ਜਾਖੜ

BJP leaders Kewal Singh Dhillon and Sunil Jakhar to meet Sukhbir Badal in Chandigarh to discuss alliance strategy, PM Modi’s Moga rally and seat-sharing plans.

ਚੰਡੀਗੜ੍ਹ, 28 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ): ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਦੇ ਐਲਾਨ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਦੋਵਾਂ ਪਾਰਟੀਆਂ ਦੇ ਆਗੂ ਗੱਠਜੋੜ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਤਿਆਰ ਕਰਨ ਲਈ ਸਰਗਰਮ ਹੋ ਗਏ ਹਨ। ਇਸੇ ਕੜੀ ਤਹਿਤ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨਗੇ। ਸੂਤਰਾਂ ਅਨੁਸਾਰ ਇਹ ਅਹਿਮ ਬੈਠਕ ਚੰਡੀਗੜ੍ਹ ਦੇ ਸੈਕਟਰ-9 ਸਥਿਤ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਹੋਣੀ ਤੈਅ ਹੈ। ਮੀਟਿੰਗ ਦੌਰਾਨ 8 ਦਸੰਬਰ ਨੂੰ ਮੋਗਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਜਾਣ ਵਾਲੀ ਰੈਲੀ ਦੀਆਂ ਤਿਆਰੀਆਂ, ਪ੍ਰਬੰਧਾਂ ਅਤੇ ਚੋਣ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੋਵਾਂ ਪਾਰਟੀਆਂ ਵਿਚਾਲੇ ਸੰਭਾਵਿਤ ਸੀਟਾਂ ਦੀ ਵੰਡ ਦਾ ਮੁੱਦਾ ਵੀ ਵਿਚਾਰਿਆ ਜਾ ਸਕਦਾ ਹੈ।

ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਦੋਵਾਂ ਪਾਰਟੀਆਂ ਨੇ ਸੀਟਾਂ ਦੀ ਵੰਡ ਸਬੰਧੀ ਇੱਕ ਵਿਆਪਕ ਖਾਕਾ ਤਿਆਰ ਕਰ ਲਿਆ ਹੈ, ਜਿਸ ਬਾਰੇ ਜਲਦ ਹੀ ਰਸਮੀ ਐਲਾਨ ਹੋਣ ਦੀ ਸੰਭਾਵਨਾ ਹੈ। ਮੋਗਾ ਵਿੱਚ ਹੋਣ ਵਾਲੀ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਪੰਜਾਬ ਵਿੱਚ ਅਕਾਲੀ-ਭਾਜਪਾ ਗੱਠਜੋੜ ਦੀ ਸਾਂਝੀ ਚੋਣ ਮੁਹਿੰਮ ਦੇ ਆਗਾਜ਼ ਵਜੋਂ ਵੀ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮੋਗਾ ਦਾ ਅਕਾਲੀ-ਭਾਜਪਾ ਸਿਆਸੀ ਸਾਂਝ ਨਾਲ ਇਤਿਹਾਸਕ ਸਬੰਧ ਵੀ ਰਿਹਾ ਹੈ। ਸਾਲ 1996 ਵਿੱਚ ਮੋਗਾ ਵਿਖੇ ਹੀ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਭਾਜਪਾ ਨਾਲ ਗੱਠਜੋੜ ਦਾ ਐਲਾਨ ਕੀਤਾ ਸੀ। ਹੁਣ ਮੁੜ ਉਸੇ ਸ਼ਹਿਰ ਵਿੱਚ ਪ੍ਰਧਾਨ ਮੰਤਰੀ ਦੀ ਰੈਲੀ ਹੋਣ ਕਾਰਨ ਇਸ ਨੂੰ ਸਿਆਸੀ ਤੌਰ ’ਤੇ ਖਾਸ ਮਹੱਤਵ ਦਿੱਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਅੱਜ ਦੀ ਮੀਟਿੰਗ ਵਿੱਚ ਹੋਣ ਵਾਲੀ ਚਰਚਾ ਅਤੇ ਫੈਸਲਿਆਂ ਦੀ ਜਾਣਕਾਰੀ ਕੇਂਦਰੀ ਭਾਜਪਾ ਆਗੂਆਂ ਨੂੰ ਵੀ ਦਿੱਤੀ ਜਾਵੇਗੀ।

 

RELATED ARTICLES
- Advertisment -
Google search engine
Google search engine
Google search engine

Most Popular

Recent Comments