ਚੰਡੀਗੜ੍ਹ, 4 ਨਵੰਬਰ 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅੱਜ ਕੋਈ ਵੱਡੀ ਖ਼ਬਰ ਸਾਹਮਣੇ ਆ ਸਕਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੀਵਾਲੀ ਦੇ ਤੋਹਫ਼ੇ ਵਜੋਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਐਲਾਨ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਅੱਜ 4 ਨਵੰਬਰ ਨੂੰ ਦੁਪਹਿਰ 12 ਵਜੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪ੍ਰੈੱਸ ਕਾਨਫਰੰਸ ਕਰਨਗੇ। ਇਸ ਦੌਰਾਨ ਉਹ ਸਰਕਾਰੀ ਮੁਲਾਜ਼ਮਾਂ ਨਾਲ ਸਬੰਧਤ ਕਿਸੇ ਅਹਿਮ ਫੈਸਲੇ ਜਾਂ ਐਲਾਨ ਦਾ ਖੁਲਾਸਾ ਕਰ ਸਕਦੇ ਹਨ। ਹਾਲਾਂਕਿ, ਸਰਕਾਰੀ ਮੁਲਾਜ਼ਮਾਂ ਨੂੰ ਕੀ ਰਾਹਤ ਦਿੱਤੀ ਜਾਵੇਗੀ ਅਤੇ ਐਲਾਨ ਕਿਸ ਸਬੰਧੀ ਹੋਵੇਗਾ, ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਹੁਣ ਸਾਰਿਆਂ ਦੀਆਂ ਨਜ਼ਰਾਂ ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ’ਤੇ ਟਿਕੀਆਂ ਹੋਈਆਂ ਹਨ।






