Home ਹਰਿਆਣਾ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ...

ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਨਾਗਰਿਕਾਂ ਲਈ ਹੋ ਰਹੀਆਂ ਹਨ ਕਾਰਗਰ ਸਾਬਤ: ਵਿਸ਼ਰਾਮ ਕੁਮਾਰ ਮੀਣਾ

PMJJBY and PMSBY provide affordable life and accident insurance coverage of up to ₹2 lakh to eligible citizens.

0

ਕੁਰੂਕਸ਼ੇਤਰ, 29 ਅਗਸਤ, 2026 (ਸੰਜੀਵ ਸ਼ਰਮਾ) : ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਨਾਗਰਿਕਾਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ। ਇਨ੍ਹਾਂ ਯੋਜਨਾਵਾਂ ਦੇ ਫਾਰਮ ਹਰੇਕ ਬੈਂਕ ਅਤੇ ਡਾਕਘਰ ਵਿੱਚ ਉਪਲਬਧ ਹਨ। ਨਿਰਧਾਰਤ ਸਾਲਾਨਾ ਪ੍ਰੀਮੀਅਮ ਜਮ੍ਹਾਂ ਕਰਵਾ ਕੇ ਇਨ੍ਹਾਂ ਯੋਜਨਾਵਾਂ ਤਹਿਤ 2 ਲੱਖ ਰੁਪਏ ਤੱਕ ਦਾ ਬੀਮਾ ਕਵਰ ਪ੍ਰਾਪਤ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਬੈਂਕ ਖਾਤਾਧਾਰਕਾਂ ਨੂੰ ਜੀਵਨ ਸੁਰੱਖਿਆ ਬੀਮਾ ਯੋਜਨਾਵਾਂ ਦਾ ਲਾਭ ਦੇਣ ਲਈ ਇਹ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਸੁਰੱਖਿਆ ਯੋਜਨਾਵਾਂ ਮੁਸ਼ਕਲ ਸਮੇਂ ਵਿੱਚ ਆਮ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਮਜ਼ਬੂਤ ਬਣਾਉਣ ਵਿੱਚ ਸਹਾਇਕ ਹੁੰਦੀਆਂ ਹਨ।

ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਵਿੱਚ 18 ਤੋਂ 50 ਸਾਲ ਦੀ ਉਮਰ ਦੇ ਵਿਅਕਤੀ ਨਾਮ ਦਰਜ ਕਰਵਾ ਸਕਦੇ ਹਨ। ਇਸ ਯੋਜਨਾ ਤਹਿਤ 436 ਰੁਪਏ ਸਾਲਾਨਾ ਪ੍ਰੀਮੀਅਮ ਜਮ੍ਹਾਂ ਕਰਵਾਉਣਾ ਹੁੰਦਾ ਹੈ ਅਤੇ ਇਸ ਦੇ ਬਦਲੇ 2 ਲੱਖ ਰੁਪਏ ਦਾ ਜੀਵਨ ਬੀਮਾ ਕਵਰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਇੱਕ ਦੁਰਘਟਨਾ ਬੀਮਾ ਯੋਜਨਾ ਹੈ। ਇਸ ਤਹਿਤ 18 ਤੋਂ 70 ਸਾਲ ਦੀ ਉਮਰ ਤੱਕ ਦੇ ਨਾਗਰਿਕ ਆਪਣਾ ਦੁਰਘਟਨਾ ਬੀਮਾ ਕਰਵਾ ਸਕਦੇ ਹਨ। ਸਿਰਫ਼ 20 ਰੁਪਏ ਸਾਲਾਨਾ ਪ੍ਰੀਮੀਅਮ ’ਤੇ 2 ਲੱਖ ਰੁਪਏ ਤੱਕ ਦਾ ਦੁਰਘਟਨਾ ਬੀਮਾ ਕਵਰ ਪ੍ਰਾਪਤ ਹੁੰਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਬੀਮਾ ਯੋਜਨਾਵਾਂ ਦਾ ਪ੍ਰੀਮੀਅਮ ਖਾਤਾਧਾਰਕ ਦੇ ਬੈਂਕ ਜਾਂ ਡਾਕਘਰ ਖਾਤੇ ਵਿੱਚੋਂ ਆਟੋ-ਡੈਬਿਟ ਹੋ ਜਾਂਦਾ ਹੈ ਅਤੇ ਕਲੇਮ ਦੀ ਰਕਮ ਸਿੱਧੀ ਸਬੰਧਤ ਵਿਅਕਤੀ ਦੇ ਬੈਂਕ ਖਾਤੇ ਵਿੱਚ ਜਮ੍ਹਾਂ ਕਰ ਦਿੱਤੀ ਜਾਂਦੀ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਯੋਜਨਾਵਾਂ ਵਿੱਚ ਨਾਮ ਦਰਜ ਕਰਵਾਉਣ ਲਈ ਆਪਣੇ ਨੇੜਲੇ ਬੈਂਕ ਦੀ ਸ਼ਾਖਾ ਜਾਂ ਡਾਕਘਰ ਨਾਲ ਸੰਪਰਕ ਕਰਨ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ।

 

Exit mobile version