ਨਾਂਦੇੜ ਸਾਹਿਬ, 14 ਅਗਸਤ, 2026 (ਰਾਜੇਸ਼ ਕੁਮਾਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਤੋਂ ਇਕ ਦਿਨ ਬਾਅਦ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਸਿਹਤਯਾਬੀ ਲਈ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਕੀਤੀ ਗਈ। ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਜੇ ਸਤਬੀਰ ਸਿੰਘ ਵੱਲੋਂ ਸੁਖਬੀਰ ਬਾਦਲ ਦੀ ਸਿਹਤ ਲਈ ਅਰਦਾਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ 1.25 ਲੱਖ ਰੁਪਏ ਦੀ ਰਾਸ਼ੀ ਵੀ ਭੇਟ ਕੀਤੀ। ਵਿਜੇ ਸਤਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਦੇ ਜਲਦ ਠੀਕ ਹੋਣ ਅਤੇ ਚੰਗੀ ਸਿਹਤ ਲਈ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ। ਇਸ ਮੌਕੇ ਸੰਗਤ ਵੱਲੋਂ ਵੀ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ। ਸੁਖਬੀਰ ਬਾਦਲ ‘ਤੇ ਹੋਏ ਹਮਲੇ ਤੋਂ ਬਾਅਦ ਸਿੱਖ ਸੰਗਤ ਵਿੱਚ ਚਿੰਤਾ ਦਾ ਮਾਹੌਲ ਹੈ ਅਤੇ ਵੱਖ-ਵੱਖ ਥਾਵਾਂ ‘ਤੇ ਉਨ੍ਹਾਂ ਦੀ ਸਿਹਤ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।






