Homeਪਟਿਆਲਾ ਅਪਡੇਟਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਦੀਆਂ ਤਿਆਰੀਆਂ ਜ਼ੋਰਾਂ ’ਤੇ,...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਦੀਆਂ ਤਿਆਰੀਆਂ ਜ਼ੋਰਾਂ ’ਤੇ, ਮੰਤਰੀ ਸੌਂਧ ਨੇ ਚਾਰ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Punjab Begins Preparations for Guru Ravidas Ji’s 650th Birth Anniversary Celebrations

ਪਟਿਆਲਾ, 3 ਸਤੰਬਰ 2026 (ਬਲਜੀਤ ਸਰਨਾ): ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਧਾਰਮਿਕ, ਸਮਾਜਿਕ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਪਟਿਆਲਾ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਪੰਚਾਇਤ ਵਿਕਾਸ ਅਤੇ ਬਿਜਲੀ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਧ ਨੇ ਕੀਤੀ। ਇਸ ਮੌਕੇ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਸੀਨੀਅਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਮੰਤਰੀ ਸੌਂਧ ਨੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਰਵਰੀ 2026 ਤੋਂ ਫਰਵਰੀ 2027 ਤੱਕ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਤਹਿਤ ਸਕੂਲਾਂ ਅਤੇ ਕਾਲਜਾਂ ਵਿੱਚ ਸੈਮੀਨਾਰ, ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ, ਮੈਰਾਥਨ, ਦਸਤਾਵੇਜ਼ੀ ਫ਼ਿਲਮਾਂ ਦੀ ਸਕ੍ਰੀਨਿੰਗ ਅਤੇ ਡਰੋਨ ਸ਼ੋਅ ਸਮੇਤ ਕਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਪੰਜਾਬ ਦੇ ਲਗਭਗ 13,500 ਪਿੰਡਾਂ ਵਿੱਚ ਐਲਈਡੀ ਸਕ੍ਰੀਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮਾਂ ਵੀ ਦਿਖਾਈਆਂ ਜਾ ਰਹੀਆਂ ਹਨ। ਮੰਤਰੀ ਸੌਂਧ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵਿਸ਼ੇਸ਼ ਡਰੋਨ ਸ਼ੋਅ ਵੀ ਕਰਵਾਏ ਜਾਣਗੇ। ਇਸ ਤੋਂ ਇਲਾਵਾ ਚਾਰ ਵੱਡੇ ਜਲੂਸ ਕੱਢਣ ਦੀ ਯੋਜਨਾ ਹੈ, ਜਿਸ ਵਿੱਚ ਕਾਸ਼ੀ-ਵਾਰਾਣਸੀ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੱਕ ਕੱਢਿਆ ਜਾਣ ਵਾਲਾ ਜਲੂਸ ਮੁੱਖ ਆਕਰਸ਼ਣ ਹੋਵੇਗਾ। ਉਨ੍ਹਾਂ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੂੰ ਸਮਾਗਮਾਂ ਦੌਰਾਨ ਟ੍ਰੈਫਿਕ ਪ੍ਰਬੰਧਨ, ਪਾਰਕਿੰਗ, ਸਿਹਤ ਸਹੂਲਤਾਂ, ਸੁਰੱਖਿਆ, ਸਫਾਈ ਅਤੇ ਸੰਭਾਵਿਤ ਮੌਸਮੀ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਢੁਕਵੇਂ ਪ੍ਰਬੰਧ ਕਰਨ ਲਈ ਕਿਹਾ। ਇਸ ਮੌਕੇ ਪ੍ਰਕਾਸ਼ ਪੁਰਬ ਦੇ ਸੰਦੇਸ਼ ਨੂੰ ਵਾਤਾਵਰਣ ਸੁਰੱਖਿਆ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਜੋੜਨ ਲਈ 6.50 ਲੱਖ ਬੂਟੇ ਲਗਾਉਣ ਅਤੇ ਹਰ ਘਰ ਤੱਕ ਝੰਡੇ ਪਹੁੰਚਾਉਣ ਵਰਗੀਆਂ ਗਤੀਵਿਧੀਆਂ ਵੀ ਕਰਵਾਉਣ ਦੀ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ। ਮੰਤਰੀ ਸੌਂਧ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ, ਸਮਾਨਤਾ ਤੇ ਭਾਈਚਾਰੇ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਪੂਰੀ ਸੇਵਾ ਭਾਵਨਾ, ਆਪਸੀ ਤਾਲਮੇਲ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਦਿਆਂ ਸਮਾਗਮਾਂ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments