Home ਪੰਜਾਬ ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਤੇਜ਼, ਕਾਂਗਰਸ ਦੇ ਜਨਰਲ ਸਕੱਤਰ...

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਤੇਜ਼, ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅੱਜ ਪੰਜਾਬ ਦੌਰੇ ’ਤੇ

KC Venugopal Arrives in Punjab Ahead of 2027 Assembly Elections; Meeting with Senior Congress Leaders and District Presidents Scheduled for October 26.

0

26 ਅਕਤੂਬਰ ਨੂੰ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਕਰਨਗੇ ਮੀਟਿੰਗ

ਚੰਡੀਗੜ੍ਹ, 25 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਕਾਂਗਰਸ ਪਾਰਟੀ ਵੱਲੋਂ ਚੋਣ ਤਿਆਰੀਆਂ ਨੂੰ ਮਜ਼ਬੂਤ ਕਰਨ ਲਈ ਸੰਗਠਨਾਤਮਕ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਅੱਜ 25 ਅਕਤੂਬਰ ਨੂੰ ਪੰਜਾਬ ਦੇ ਦੌਰੇ ’ਤੇ ਪਹੁੰਚਣਗੇ। ਇਸ ਦੌਰੇ ਦੌਰਾਨ ਉਹ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਨਿਰਧਾਰਤ ਪ੍ਰੋਗਰਾਮ ਅਨੁਸਾਰ, 26 ਅਕਤੂਬਰ ਨੂੰ ਉਹ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਨੂੰ 2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਦੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਪਾਰਟੀ ਦੇ ਜ਼ਿਲ੍ਹਾ ਪੱਧਰੀ ਢਾਂਚੇ, ਆਗੂਆਂ ਵਿਚਾਲੇ ਤਾਲਮੇਲ ਅਤੇ ਚੋਣਾਂ ਸਬੰਧੀ ਤਿਆਰੀਆਂ ਬਾਰੇ ਚਰਚਾ ਹੋਣ ਦੀ ਉਮੀਦ ਹੈ। ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ। ਅਜਿਹੇ ਵਿੱਚ ਕੇ.ਸੀ. ਵੇਣੂਗੋਪਾਲ ਦਾ ਇਹ ਦੌਰਾ ਪੰਜਾਬ ਕਾਂਗਰਸ ਦੀ ਚੋਣ ਰਣਨੀਤੀ ਅਤੇ ਸੰਗਠਨਾਤਮਕ ਤਿਆਰੀਆਂ ਦੇ ਲਿਹਾਜ਼ ਨਾਲ ਮਹੱਤਵਪੂਰਨ ਹੈ।

 

Exit mobile version