Home ਦੇਸ਼ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਐਕਟ, 1956 ਨੂੰ ਬਦਲਣ ਦੀ ਤਿਆਰੀ, ਮਹਾਰਾਸ਼ਟਰ ਸਰਕਾਰ...

ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਐਕਟ, 1956 ਨੂੰ ਬਦਲਣ ਦੀ ਤਿਆਰੀ, ਮਹਾਰਾਸ਼ਟਰ ਸਰਕਾਰ ਨੇ ਤਿਆਰ ਕੀਤਾ ਨਵਾਂ ਪ੍ਰਸਤਾਵ

0

ਨਾਂਦੇੜ ਸਾਹਿਬ:24ਜੂਨ (ਛਤਰਪਾਲ ਸਿੰਘ):ਮਹਾਰਾਸ਼ਟਰ ਸਰਕਾਰ ਨੇ 70 ਸਾਲ ਪੁਰਾਣੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956 ਨੂੰ ਰੱਦ ਕਰਨ ਲਈ ਇੱਕ ਪ੍ਰਸਤਾਵ ਤਿਆਰ ਕੀਤਾ ਹੈ। ਨਵੇਂ ਕਾਨੂੰਨ ਦਾ ਨਾਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਐਕਟ ਰੱਖਣ ਦਾ ਪ੍ਰਸਤਾਵ ਹੈ।

ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਸਰਕਾਰ ਦੇ ਇਸ ਕਦਮ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਕਿਸੇ ਵੀ ਸੋਧ ਨੂੰ ਅੱਗੇ ਵਧਾਉਣ ਤੋਂ ਪਹਿਲਾਂ ਸਿੱਖ ਸੰਸਥਾਵਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਣਾ ਚਾਹੀਦਾ ਹੈ।

ਮਹਾਰਾਸ਼ਟਰ ਸਰਕਾਰ ਦੇ ਪ੍ਰਸਤਾਵ ਅਨੁਸਾਰ, ਇਸ ਨਵੇਂ ਖਰੜੇ ਨੂੰ ਕਾਨੂੰਨ ਦਾ ਰੂਪ ਦੇਣ ਲਈ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮਹਾਰਾਸ਼ਟਰ ਸਰਕਾਰ ਨੇ ਕੁੱਲ 14 ਮੈਂਬਰਾਂ ਵਿੱਚੋਂ ਸਰਕਾਰੀ ਨੁਮਾਇੰਦਿਆਂ ਦੀ ਗਿਣਤੀ ਵਧਾ ਕੇ 12 ਕਰਨ ਦਾ ਪ੍ਰਸਤਾਵ ਲਿਆਂਦਾ ਸੀ। ਉਸ ਸਮੇਂ ਐੱਸਜੀਪੀਸੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਇਸ ਦਾ ਤਿੱਖਾ ਵਿਰੋਧ ਕੀਤਾ ਸੀ, ਜਿਸ ਕਾਰਨ ਮਹਾਰਾਸ਼ਟਰ ਸਰਕਾਰ ਨੂੰ ਉਹ ਪ੍ਰਸਤਾਵ ਵਾਪਸ ਲੈਣਾ ਪਿਆ ਸੀ।

Exit mobile version