Homeਪੰਜਾਬਰਾਸ਼ਟਰਪਤੀ ਦ੍ਰੌਪਦੀ ਮੁਰਮੂ ਪੰਜਾਬ ਪਹੁੰਚੇ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਨਿੱਘਾ...

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਪੰਜਾਬ ਪਹੁੰਚੇ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਨਿੱਘਾ ਸਵਾਗਤ

President Droupadi Murmu Arrives in Punjab, CM Bhagwant Mann Welcomes Her

ਚੰਡੀਗੜ੍ਹ, 6 ਅਕਤੂਬਰ 2026 ( ਗੁਰਮੀਤ ਸਿੰਘ ਤੁੰਗ ): ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਅੱਜ ਪੰਜਾਬ ਦੌਰੇ ’ਤੇ ਪਹੁੰਚੇ। ਚੰਡੀਗੜ੍ਹ ਏਅਰਪੋਰਟ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਪੰਜਾਬ ਸਰਕਾਰ ਤੇ ਸੂਬੇ ਦੇ ਲੋਕਾਂ ਵੱਲੋਂ ਰਾਸ਼ਟਰਪਤੀ ਨੂੰ ਜੀ ਆਇਆਂ ਆਖਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਪੰਜਾਬ ਦੀ ਧਰਤੀ ’ਤੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਆਪਣੀ ਵਿਲੱਖਣ ਮਹਿਮਾਨ-ਨਿਵਾਜ਼ੀ, ਪਿਆਰ ਅਤੇ ਸਤਿਕਾਰ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸੇ ਪਰੰਪਰਾ ਤਹਿਤ ਰਾਸ਼ਟਰਪਤੀ ਦਾ ਸੂਬੇ ਵਿੱਚ ਪਹੁੰਚਣ ’ਤੇ ਨਿੱਘੇ ਦਿਲ ਨਾਲ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂਆਂ, ਪੀਰਾਂ ਅਤੇ ਮਹਾਨ ਸ਼ਹੀਦਾਂ ਦੀ ਪਵਿੱਤਰ ਧਰਤੀ ਪੰਜਾਬ ’ਤੇ ਦੇਸ਼ ਦੀ ਰਾਸ਼ਟਰਪਤੀ ਦਾ ਆਉਣਾ ਸੂਬੇ ਦੇ ਲੋਕਾਂ ਲਈ ਮਾਣ ਅਤੇ ਖੁਸ਼ੀ ਦਾ ਮੌਕਾ ਹੈ। ਰਾਸ਼ਟਰਪਤੀ ਦੀ ਫੇਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲੋੜੀਂਦੇ ਪ੍ਰਸ਼ਾਸਨਿਕ ਅਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ ਪੰਜਾਬ ਫੇਰੀ ਨੂੰ ਸੂਬੇ ਅਤੇ ਕੇਂਦਰ ਦਰਮਿਆਨ ਸੰਵਾਦ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੇ ਪੱਖੋਂ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments