Homeਦੇਸ਼ਰਾਸ਼ਟਰਪਤੀ ਦ੍ਰੌਪਦੀ ਮੁਰਮੂ 31 ਅਕਤੂਬਰ ਤੋਂ 1 ਨਵੰਬਰ ਤੱਕ ਮਹਾਰਾਸ਼ਟਰ ਅਤੇ ਹਰਿਆਣਾ...

ਰਾਸ਼ਟਰਪਤੀ ਦ੍ਰੌਪਦੀ ਮੁਰਮੂ 31 ਅਕਤੂਬਰ ਤੋਂ 1 ਨਵੰਬਰ ਤੱਕ ਮਹਾਰਾਸ਼ਟਰ ਅਤੇ ਹਰਿਆਣਾ ਦੇ ਦੌਰੇ ’ਤੇ

President Droupadi Murmu to Attend Haryana's 60th Statehood Anniversary Celebrations in Kurukshetra on November 1, Along with Religious and Centenary Events.

1 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਹਰਿਆਣਾ ਦੇ ਗਠਨ ਦੀ 60ਵੀਂ ਵਰ੍ਹੇਗੰਢ ‘ਹੀਰਕ ਜਯੰਤੀ’ ਸਮਾਰੋਹ ਵਿੱਚ ਕਰਨਗੇ ਸ਼ਿਰਕਤ, ਗੁਰੁਕੁਲ ਵਿਖੇ ਸਵਾਮੀ ਸ਼ਰਧਾਨੰਦ ਜੀ ਦੀ ਸ਼ਹਾਦਤ ਦੇ ਸ਼ਤਾਬਦੀ ਸਮਾਗਮ ਵਿੱਚ ਵੀ ਹੋਣਗੇ ਸ਼ਾਮਲ

ਨਵੀਂ ਦਿੱਲੀ, 31 ਅਕਤੂਬਰ, 2026 (ਛਤਰਪਾਲ ਸਿੰਘ ): ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ 31 ਅਕਤੂਬਰ ਤੋਂ 1 ਨਵੰਬਰ 2026 ਤੱਕ ਮਹਾਰਾਸ਼ਟਰ ਅਤੇ ਹਰਿਆਣਾ ਦੇ ਦੌਰੇ ’ਤੇ ਰਹਿਣਗੇ। ਰਾਸ਼ਟਰਪਤੀ ਭਵਨ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਜਾਣਕਾਰੀ ਅਨੁਸਾਰ, ਇਸ ਦੌਰੇ ਦੌਰਾਨ ਉਹ ਦੋਵਾਂ ਸੂਬਿਆਂ ਵਿੱਚ ਵੱਖ-ਵੱਖ ਧਾਰਮਿਕ ਅਤੇ ਜਨਤਕ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ। ਜਾਣਕਾਰੀ ਅਨੁਸਾਰ, ਰਾਸ਼ਟਰਪਤੀ 31 ਅਕਤੂਬਰ ਨੂੰ ਮਹਾਰਾਸ਼ਟਰ ਦੇ ਨਾਸਿਕ ਵਿਖੇ ਸਿੰਹਸਥ ਮਹਾਕੁੰਭ ਦੇ ਧਵਜ ਸਤੰਭ ਪੂਜਨ, ਧਵਜਾ ਪੂਜਨ ਅਤੇ ਧਵਜਾਰੋਹਣ ਸਮਾਰੋਹ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਉਹ ਇੱਕ ਜਨਤਕ ਸਮਾਗਮ ਨੂੰ ਵੀ ਸੰਬੋਧਨ ਕਰਨਗੇ।

ਇਸ ਤੋਂ ਬਾਅਦ 1 ਨਵੰਬਰ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਸੂਬੇ ਦੇ ਗਠਨ ਦੇ 60 ਸਾਲ ਪੂਰੇ ਹੋਣ ’ਤੇ ਕਰਵਾਏ ਜਾ ਰਹੇ ‘ਹੀਰਕ ਜਯੰਤੀ’ ਸਮਾਰੋਹ ਵਿੱਚ ਸ਼ਿਰਕਤ ਕਰਨਗੇ। ਇਸੇ ਦਿਨ ਉਹ ਕੁਰੂਕਸ਼ੇਤਰ ਦੇ ਗੁਰੁਕੁਲ ਵਿਖੇ ਸਵਾਮੀ ਸ਼ਰਧਾਨੰਦ ਜੀ ਦੀ ਸ਼ਹਾਦਤ ਦੀ ਸ਼ਤਾਬਦੀ ਨੂੰ ਸਮਰਪਿਤ ਸਾਲਾਨਾ ਸਮਾਗਮ ਵਿੱਚ ਵੀ ਪਹੁੰਚਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 23 ਅਕਤੂਬਰ ਨੂੰ ਰਾਸ਼ਟਰਪਤੀ ਨੇ ਛੱਤੀਸਗੜ੍ਹ ਦੇ ਜਗਦਲਪੁਰ ਵਿਖੇ ਬਸਤਰ ਦੁਸਹਿਰੇ ਦੇ ਮੌਕੇ ’ਤੇ ਕਰਵਾਏ ਗਏ ਜਨਤਕ ਸਮਾਗਮ ਵਿੱਚ ਸ਼ਿਰਕਤ ਕੀਤੀ ਸੀ ਅਤੇ ਲੋਕਾਂ ਨੂੰ ਸੰਬੋਧਨ ਕੀਤਾ ਸੀ। ਉਸ ਸਮਾਗਮ ਦੌਰਾਨ ਰਾਸ਼ਟਰਪਤੀ ਨੇ ਕਿਹਾ ਸੀ ਕਿ ਬਸਤਰ ਦੁਸਹਿਰਾ ਛੱਤੀਸਗੜ੍ਹ ਦੇ ਸੱਭਿਆਚਾਰਕ ਮਾਣ ਅਤੇ ਸਮੂਹਿਕ ਆਸਥਾ ਦਾ ਜੀਵੰਤ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਵਿੱਚ ਸਮੁੱਚੇ ਭਾਈਚਾਰੇ ਦੀ ਭਾਗੀਦਾਰੀ ਬੇਹੱਦ ਵਿਲੱਖਣ ਹੈ। ਇਸ ਦੇ ਵੱਖ-ਵੱਖ ਰਸਮ-ਰਿਵਾਜ ਸਮਾਜ ਦੇ ਵੱਖ-ਵੱਖ ਵਰਗਾਂ ਵਿਚਕਾਰ ਆਪਸੀ ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।

ਰਾਸ਼ਟਰਪਤੀ ਨੇ ਕਿਹਾ ਸੀ ਕਿ ਛੱਤੀਸਗੜ੍ਹ ਲੰਬੇ ਸਮੇਂ ਤੱਕ ਨਕਸਲਵਾਦ ਦੀ ਸਮੱਸਿਆ ਨਾਲ ਜੂਝਦਾ ਰਿਹਾ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਦੇ ਸਾਂਝੇ ਯਤਨਾਂ ਸਦਕਾ ਖੇਤਰ ਨੂੰ ਨਕਸਲੀ ਹਿੰਸਾ ਦੇ ਪ੍ਰਭਾਵ ਤੋਂ ਮੁਕਤ ਕਰਨ ਵਿੱਚ ਮਦਦ ਮਿਲੀ ਹੈ ਅਤੇ ਹੁਣ ਇੱਥੇ ਤੇਜ਼ੀ ਨਾਲ ਵਿਕਾਸ ਹੋ ਰਿਹਾ ਹੈ। ਉਨ੍ਹਾਂ ਨੇ ਕਬਾਇਲੀ ਉੱਦਮੀਆਂ ਨੂੰ ਵਿੱਤੀ ਸਹਾਇਤਾ ਦੇਣ ਅਤੇ ਉਨ੍ਹਾਂ ਦੇ ਉਤਪਾਦਾਂ ਨੂੰ ਬਾਜ਼ਾਰਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ’ਤੇ ਵੀ ਖੁਸ਼ੀ ਪ੍ਰਗਟਾਈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਉਪਰਾਲੇ ਸਾਲ 2047 ਤੱਕ ਵਿਕਸਤ ਭਾਰਤ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਸਮਾਵੇਸ਼ੀ ਅਤੇ ਸੰਤੁਲਿਤ ਵਿਕਾਸ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਰਾਸ਼ਟਰਪਤੀ ਨੇ ਕਬਾਇਲੀ ਭਾਈਚਾਰਿਆਂ ਦੀ ਕੁਦਰਤ ਨਾਲ ਜੁੜੀ ਜੀਵਨਸ਼ੈਲੀ ਤੋਂ ਸਿੱਖਣ ਦੀ ਮਹੱਤਤਾ ਵੀ ਉਜਾਗਰ ਕੀਤੀ। ਉਨ੍ਹਾਂ ਕਿਹਾ ਕਿ ਕਬਾਇਲੀ ਸਮਾਜ ਕੁਦਰਤ ਨੂੰ ਜੀਵਨ ਦੇ ਸਰੋਤ ਵਜੋਂ ਪੂਜਦਾ ਹੈ। ਇਸ ਲਈ ਵਿਕਾਸ ਦੇ ਹਰ ਪੜਾਅ ਦੌਰਾਨ ਕੁਦਰਤ ਦੀ ਸੰਭਾਲ ਅਤੇ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments