Homeਪੰਜਾਬਰਾਸ਼ਟਰਪਤੀ ਦਰੋਪਦੀ ਮੁਰਮੂ 6 ਅਕਤੂਬਰ ਨੂੰ ਪੰਜਾਬ ਦੌਰੇ ’ਤੇ ਆਉਣਗੇ, ਸ੍ਰੀ ਅਨੰਦਪੁਰ...

ਰਾਸ਼ਟਰਪਤੀ ਦਰੋਪਦੀ ਮੁਰਮੂ 6 ਅਕਤੂਬਰ ਨੂੰ ਪੰਜਾਬ ਦੌਰੇ ’ਤੇ ਆਉਣਗੇ, ਸ੍ਰੀ ਅਨੰਦਪੁਰ ਸਾਹਿਬ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ

President Droupadi Murmu to Visit Sri Anandpur Sahib on October 6; Security Measures Intensified

ਰੂਪਨਗਰ, 1 ਅਕਤੂਬਰ, 2026 (ਸ਼ਹੀਦ ਏ ਆਜ਼ਮ ਬਿਊਰੋ ) :ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ 6 ਅਕਤੂਬਰ 2026 ਨੂੰ ਪੰਜਾਬ ਦੇ ਦੌਰੇ ’ਤੇ ਆਉਣਗੇ। ਇਸ ਦੌਰਾਨ ਉਹ ਸ੍ਰੀ ਅਨੰਦਪੁਰ ਸਾਹਿਬ ਸਥਿਤ ਦਸਮੇਸ਼ ਮਾਰਸ਼ਲ ਅਕੈਡਮੀ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਰਾਸ਼ਟਰਪਤੀ ਵੱਲੋਂ ਹਿਮਾਚਲ ਪ੍ਰਦੇਸ਼ ਸਥਿਤ ਮਾਤਾ ਸ੍ਰੀ ਨੈਣਾ ਦੇਵੀ ਮੰਦਰ ਵਿਖੇ ਨਤਮਸਤਕ ਹੋਣ ਦਾ ਪ੍ਰੋਗਰਾਮ ਹੈ। ਰਾਸ਼ਟਰਪਤੀ ਦੇ ਦੌਰੇ ਨੂੰ ਧਿਆਨ ਵਿੱਚ ਰੱਖਦਿਆਂ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਿਸ਼ੇਸ਼ ਸਾਵਧਾਨੀ ਵਰਤੀ ਜਾ ਰਹੀ ਹੈ। ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਸ੍ਰੀ ਅਨੰਦਪੁਰ ਸਾਹਿਬ ਸਬ-ਡਵੀਜ਼ਨ ਦੇ ਖੇਤਰ ਵਿੱਚ 6 ਅਕਤੂਬਰ ਨੂੰ ਅਸਲਾ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ 6 ਅਕਤੂਬਰ 2026 ਨੂੰ ਸ੍ਰੀ ਅਨੰਦਪੁਰ ਸਾਹਿਬ ਸਬ-ਡਵੀਜ਼ਨ ਦੀ ਹੱਦ ਵਿੱਚ ਕੋਈ ਵੀ ਵਿਅਕਤੀ ਅਸਲਾ ਲੈ ਕੇ ਨਹੀਂ ਚੱਲ ਸਕੇਗਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਰਾਸ਼ਟਰਪਤੀ ਦੇ ਦੌਰੇ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਇਹ ਪਾਬੰਦੀ ਲਗਾਈ ਗਈ ਹੈ। ਹਾਲਾਂਕਿ, ਸੁਰੱਖਿਆ ਪ੍ਰਬੰਧਾਂ ਦੀ ਡਿਊਟੀ ’ਤੇ ਤਾਇਨਾਤ ਸੀਨੀਅਰ ਪੁਲਿਸ ਕਪਤਾਨ, ਰੂਪਨਗਰ ਅਤੇ ਮਿਲਟਰੀ ਫੋਰਸ ਨੂੰ ਇਨ੍ਹਾਂ ਹੁਕਮਾਂ ਤੋਂ ਛੋਟ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰਾਸ਼ਟਰਪਤੀ ਦੇ ਦੌਰੇ ਦੌਰਾਨ ਜਾਰੀ ਕੀਤੇ ਗਏ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਪ੍ਰਸ਼ਾਸਨ ਤੇ ਪੁਲਿਸ ਨੂੰ ਸਹਿਯੋਗ ਦੇਣ। ਅਧਿਕਾਰੀਆਂ ਵੱਲੋਂ ਦੌਰੇ ਨਾਲ ਸਬੰਧਤ ਸੁਰੱਖਿਆ ਪ੍ਰਬੰਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਅਤੇ 6 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਸਬ-ਡਵੀਜ਼ਨ ਵਿੱਚ ਲਾਗੂ ਰਹਿਣਗੇ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments