Home ਸੰਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖਾਲਸਾ ਦੀਵਾਨ ਦੇ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਖਾਲਸਾ ਦੀਵਾਨ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਸਮਾਰੋਹ ਵਿੱਚ ਕੀਤੀ ਸ਼ਿਰਕਤ

PM Narendra Modi attends the ceremony marking the launch of redevelopment works at the historic Gurudwara Khalsa Diwan in Manila, Philippines.

0

ਮਨੀਲਾ, 17 ਨਵੰਬਰ, 2026 (ਛਤਰਪਾਲ ਸਿੰਘ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਖਾਲਸਾ ਦੀਵਾਨ ਦੇ ਮੁੜ ਵਿਕਾਸ ਅਤੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਮੌਕੇ ਕਰਵਾਏ ਗਏ ਸਮਾਰੋਹ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਮਾਰੋਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ। ਇੱਕ ਸਦੀ ਤੋਂ ਵੀ ਵੱਧ ਪੁਰਾਣਾ ਇਹ ਗੁਰਦੁਆਰਾ ਸਿੱਖ ਭਾਈਚਾਰੇ ਲਈ ਬੇਹੱਦ ਮਹੱਤਵਪੂਰਨ ਧਾਰਮਿਕ ਅਤੇ ਅਧਿਆਤਮਿਕ ਕੇਂਦਰ ਹੈ। ਮਨੀਲਾ ਵਿੱਚ ਸਥਿਤ ਇਹ ਇਤਿਹਾਸਕ ਅਸਥਾਨ ਵਿਦੇਸ਼ਾਂ ਵਿੱਚ ਸਿੱਖ ਧਰਮ ਦੀਆਂ ਪਰੰਪਰਾਵਾਂ, ਸੇਵਾ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਪ੍ਰਤੀਕ ਮੰਨਿਆ ਜਾਂਦਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ‘ਤੇ ਆਪਣੀ ਭਾਵਨਾ ਸਾਂਝੀ ਕਰਦਿਆਂ ਕਿਹਾ ਕਿ ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਪਹੁੰਚ ਕੇ ਉਹ ਆਪਣੇ ਆਪ ਨੂੰ ਬਹੁਤ ਭਾਗਾਂ ਵਾਲਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਿੱਖ ਭਾਈਚਾਰੇ ਨੇ ਦੁਨੀਆ ਭਰ ਵਿੱਚ ਆਪਣੀ ਵਿਸ਼ੇਸ਼ ਪਛਾਣ ਬਣਾਈ ਹੈ। ਸਿੱਖ ਭਾਈਚਾਰਾ ਨਿਸ਼ਕਾਮ ਸੇਵਾ, ਮਨੁੱਖਤਾ ਦੀ ਭਲਾਈ ਅਤੇ ਇੱਕ ਬਿਹਤਰ ਸਮਾਜ ਦੀ ਸਿਰਜਣਾ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦਾ ਆ ਰਿਹਾ ਹੈ। ਗੁਰਦੁਆਰਾ ਖਾਲਸਾ ਦੀਵਾਨ ਦੇ ਮੁੜ ਵਿਕਾਸ ਕਾਰਜਾਂ ਦੀ ਸ਼ੁਰੂਆਤ ਨੂੰ ਮਨੀਲਾ ਵਿੱਚ ਸਿੱਖ ਵਿਰਾਸਤ ਅਤੇ ਧਾਰਮਿਕ ਵਿਰਸੇ ਦੀ ਸੰਭਾਲ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

 

Exit mobile version