Home ਸੰਸਾਰ ਨੇਪਾਲ ਵਿੱਚ ਅਗਸਤ ਦੇ ਹੜ੍ਹਾਂ ਦੌਰਾਨ ਲਾਪਤਾ ਹੋਏ 213 ਭਾਰਤੀਆਂ ਨੂੰ ਮ੍ਰਿਤਕ...

ਨੇਪਾਲ ਵਿੱਚ ਅਗਸਤ ਦੇ ਹੜ੍ਹਾਂ ਦੌਰਾਨ ਲਾਪਤਾ ਹੋਏ 213 ਭਾਰਤੀਆਂ ਨੂੰ ਮ੍ਰਿਤਕ ਐਲਾਨਣ ਦੀ ਪ੍ਰਕਿਰਿਆ ਸ਼ੁਰੂ

Nepal begins legal proceedings to declare 213 missing Indian nationals dead following devastating August 26 flash floods, as families await official confirmation and death certificates.

0

ਕਾਠਮੰਡੂ, 26 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਨੇਪਾਲ ਸਰਕਾਰ ਨੇ ਅਗਸਤ ਮਹੀਨੇ ਦੌਰਾਨ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਲਾਪਤਾ ਹੋਏ 213 ਭਾਰਤੀ ਨਾਗਰਿਕਾਂ ਨੂੰ ਕਾਨੂੰਨੀ ਤੌਰ ’ਤੇ ਮ੍ਰਿਤਕ ਐਲਾਨਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹ ਸਾਰੇ ਵਿਅਕਤੀ ਤ੍ਰਿਸ਼ੂਲੀ-ਭੋਟੇ ਕੋਸ਼ੀ ਦਰਿਆ ਪ੍ਰਣਾਲੀ ਵਿੱਚ ਆਏ ਅਚਾਨਕ ਹੜ੍ਹਾਂ ਤੋਂ ਬਾਅਦ ਲਾਪਤਾ ਹੋ ਗਏ ਸਨ। ਨੇਪਾਲ ਸਥਿਤ ਭਾਰਤੀ ਦੂਤਾਵਾਸ ਵੱਲੋਂ ਬੁੱਧਵਾਰ ਨੂੰ ਜਾਰੀ ਬਿਆਨ ਅਨੁਸਾਰ, ਰਾਸ਼ਟਰੀ ਆਫ਼ਤ ਜੋਖਮ ਘਟਾਉਣ ਅਤੇ ਪ੍ਰਬੰਧਨ ਅਥਾਰਟੀ (NDRRMA) ਨੇ ਇਨ੍ਹਾਂ 213 ਲਾਪਤਾ ਭਾਰਤੀਆਂ ਦੇ ਨਾਂ ਆਪਣੀ ਅਧਿਕਾਰਤ ਵੈੱਬਸਾਈਟ ’ਤੇ ਅਪਲੋਡ ਕਰ ਦਿੱਤੇ ਹਨ। ਅਥਾਰਟੀ ਨੇ ਸੂਚੀ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ, ਨਾਂ ਸ਼ਾਮਲ ਕਰਨ ਜਾਂ ਹਟਾਉਣ ਸਬੰਧੀ ਇਤਰਾਜ਼ ਅਤੇ ਸੁਝਾਅ ਵੀ ਮੰਗੇ ਹਨ।

ਇਤਰਾਜ਼ ਅਤੇ ਸੁਝਾਅ ਪ੍ਰਾਪਤ ਕਰਨ ਦੀ ਨਿਰਧਾਰਤ ਮਿਆਦ ਪੂਰੀ ਹੋਣ ਤੋਂ ਬਾਅਦ ਨੇਪਾਲ ਸਰਕਾਰ ਸੂਚੀ ਨੂੰ ਅੰਤਿਮ ਰੂਪ ਦੇ ਕੇ ਮ੍ਰਿਤਕ ਹੋਣ ਦਾ ਅਧਿਕਾਰਤ ਐਲਾਨ ਜਾਰੀ ਕਰੇਗੀ। ਇਸ ਤੋਂ ਬਾਅਦ ਭਾਰਤੀ ਦੂਤਾਵਾਸ ਸਬੰਧਤ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਨ੍ਹਾਂ ਵਿਅਕਤੀਆਂ ਦੇ ਮੌਤ ਸਰਟੀਫਿਕੇਟ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗਾ। ਦੂਤਾਵਾਸ ਨੇ ਇਹ ਵੀ ਦੱਸਿਆ ਕਿ ਇਸ ਕਾਰਵਾਈ ਦੌਰਾਨ ਲਾਪਤਾ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਤੋਂ ਹੋਰ ਜਾਣਕਾਰੀ ਅਤੇ ਲੋੜੀਂਦੇ ਦਸਤਾਵੇਜ਼ ਮੰਗੇ ਜਾ ਸਕਦੇ ਹਨ। ਇਸ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਨਵੀਂ ਜਾਣਕਾਰੀ ਵੀ ਸਾਂਝੀ ਕੀਤੀ ਜਾਵੇਗੀ NDRRMA ਦੇ ਅੰਕੜਿਆਂ ਮੁਤਾਬਕ, 26 ਅਗਸਤ ਨੂੰ ਆਏ ਭਿਆਨਕ ਹੜ੍ਹਾਂ ਕਾਰਨ ਘੱਟੋ-ਘੱਟ 1,453 ਲੋਕਾਂ ਦੀ ਮੌਤ ਹੋਈ ਸੀ, ਜਦਕਿ 5,000 ਤੋਂ ਵੱਧ ਲੋਕ ਲਾਪਤਾ ਹੋ ਗਏ ਸਨ। ਹੜ੍ਹਾਂ ਦਾ ਪਾਣੀ ਹਿਮਾਲਿਆਈ ਸਰਹੱਦੀ ਖੇਤਰ ਤੋਂ ਦੱਖਣ ਵੱਲ ਵਹਿਣ ਵਾਲੇ ਭੋਟੇਕੋਸ਼ੀ ਦਰਿਆ ਰਾਹੀਂ ਹੇਠਲੇ ਇਲਾਕਿਆਂ ਤੱਕ ਪਹੁੰਚਿਆ। ਇਸ ਕੁਦਰਤੀ ਆਫ਼ਤ ਨੇ ਵੱਡੇ ਪੱਧਰ ’ਤੇ ਤਬਾਹੀ ਮਚਾਈ ਅਤੇ ਘਰਾਂ, ਵਾਹਨਾਂ, ਸੜਕਾਂ, ਪੁਲਾਂ ਤੇ ਪਣ-ਬਿਜਲੀ ਪ੍ਰਾਜੈਕਟਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ।

 

Exit mobile version