Home ਪਟਿਆਲਾ ਅਪਡੇਟ ਮਹਿਲਾਵਾਂ ਨਾਲ ਕੀਤਾ ਵਾਅਦਾ ਨਿਭਾਇਆ, ਪੰਜਾਬ ਸਰਕਾਰ ਨੇ ਸਨਮਾਨ ਰਾਸ਼ੀ ਸਿੱਧੀ ਖਾਤਿਆਂ...

ਮਹਿਲਾਵਾਂ ਨਾਲ ਕੀਤਾ ਵਾਅਦਾ ਨਿਭਾਇਆ, ਪੰਜਾਬ ਸਰਕਾਰ ਨੇ ਸਨਮਾਨ ਰਾਸ਼ੀ ਸਿੱਧੀ ਖਾਤਿਆਂ ਵਿੱਚ ਭੇਜੀ: ਅਜੀਤਪਾਲ ਸਿੰਘ ਕੋਹਲੀ

MLA Kohli said—A historic step towards women's empowerment; an election guarantee turned into reality.

0

ਵਿਧਾਇਕ ਕੋਹਲੀ ਨੇ ਕਿਹਾ— ਮਹਿਲਾ ਸਸ਼ਕਤੀਕਰਨ ਵੱਲ ਇਤਿਹਾਸਕ ਕਦਮ, ਚੋਣੀ ਗਾਰੰਟੀ ਨੂੰ ਹਕੀਕਤ ਵਿੱਚ ਬਦਲਿਆ

ਪਟਿਆਲਾ, 1 ਜੁਲਾਈ (ਛਤਰਪਾਲ ਸਿੰਘ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਾਰੀ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਸੂਬੇ ਦੀਆਂ ਮਾਵਾਂ ਅਤੇ ਧੀਆਂ ਦੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਦੀ ਪਰੰਪਰਾ ਨੂੰ ਜਾਰੀ ਰੱਖਿਆ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਸਰਕਾਰ ਨੇ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਮਾਸਿਕ ਵਿੱਤੀ ਸਹਾਇਤਾ ਦੀ ਰਕਮ ਸਿੱਧੀ ਟਰਾਂਸਫਰ ਕਰਕੇ ਆਪਣੀ ਚੋਣੀ ਗਾਰੰਟੀ ਨੂੰ ਪੂਰਾ ਕੀਤਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲੇਗਾ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ‘ਤੇ ਆਧਾਰਿਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਨੇ ਮਹਿਲਾਵਾਂ ਦੇ ਸਨਮਾਨ ਅਤੇ ਆਰਥਿਕ ਸੁਰੱਖਿਆ ਨੂੰ ਤਰਜੀਹ ਦਿੰਦਿਆਂ ਕਈ ਲੋਕ-ਭਲਾਈ ਯੋਜਨਾਵਾਂ ਲਾਗੂ ਕੀਤੀਆਂ ਹਨ, ਜਿਨ੍ਹਾਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ।

ਵਿਧਾਇਕ ਕੋਹਲੀ ਨੇ ਦੱਸਿਆ ਕਿ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੀਆਂ ਔਰਤਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਹੈ। ਇਸ ਵਿੱਤੀ ਸਹਾਇਤਾ ਨਾਲ ਹੁਣ ਮਾਵਾਂ-ਧੀਆਂ ਨੂੰ ਆਪਣੀਆਂ ਛੋਟੀਆਂ-ਮੋਟੀਆਂ ਲੋੜਾਂ ਲਈ ਕਿਸੇ ਹੋਰ ’ਤੇ ਨਿਰਭਰ ਨਹੀਂ ਹੋਣਾ ਪਵੇਗਾ। ਉਨ੍ਹਾਂ ਆਖਿਆ ਕਿ ਵਿਰੋਧੀ ਪਾਰਟੀਆਂ ਜੋ ਕਦੇ ਇਸ ਗਾਰੰਟੀ ਨੂੰ ਅਸੰਭਵ ਦੱਸਦੀਆਂ ਸਨ, ਅੱਜ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੇਖ ਕੇ ਲਾਜਵਾਬ ਹੋ ਚੁੱਕੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਇਸੇ ਤਰ੍ਹਾਂ ਇਤਿਹਾਸਕ ਫੈਸਲੇ ਲੈਂਦੀ ਰਹੇਗੀ।

ਅਜੀਤਪਾਲ ਸਿੰਘ ਕੋਹਲੀ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਨਾ ਸਿਰਫ਼ ਔਰਤਾਂ, ਸਗੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਲਗਭਗ 90 ਫੀਸਦੀ ਘਰਾਂ ਦਾ ਬਿਜਲੀ ਬਿੱਲ ਹੁਣ ਜ਼ੀਰੋ ਆ ਰਿਹਾ ਹੈ, ਜਿਸ ਦਾ ਸਭ ਤੋਂ ਵੱਡਾ ਫਾਇਦਾ ਘਰ ਦੀਆਂ ਮਹਿਲਾਵਾਂ ਨੂੰ ਹੋਇਆ ਹੈ, ਕਿਉਂਕਿ ਉਨ੍ਹਾਂ ਦੇ ਘਰੇਲੂ ਬਜਟ ਦਾ ਬੋਝ ਘਟਿਆ ਹੈ। ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ, ਨਿਰੋਲ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਲੜਕੀਆਂ ਦੀ ਵੱਡੀ ਗਿਣਤੀ ਸ਼ਾਮਲ ਹੈ।
‘ਆਮ ਆਦਮੀ ਕਲੀਨਿਕ’ ਅਤੇ ‘ਸਕੂਲ ਆਫ਼ ਐਮੀਨੈਂਸ’ ਵਰਗੇ ਉਪਰਾਲਿਆਂ ਨੇ ਆਮ ਪਰਿਵਾਰਾਂ ਦੇ ਬੱਚਿਆਂ ਲਈ ਮਿਆਰੀ ਸਿੱਖਿਆ ਅਤੇ ਮੁਫ਼ਤ ਇਲਾਜ ਯਕੀਨੀ ਬਣਾਇਆ ਹੈ। ਵਿਧਾਇਕ ਕੋਹਲੀ ਨੇ ਕਿਹਾ “ਆਮ ਆਦਮੀ ਪਾਰਟੀ ਦੀ ਸਰਕਾਰ ਦੇਸ਼ ਦੀ ਇੱਕੋ-ਇੱਕ ਅਜਿਹੀ ਸਰਕਾਰ ਹੈ, ਜਿਸ ਨੇ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੰਮ ਕੀਤਾ ਹੈ। ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਾਸ਼ੀ ਪਾਉਣ ਦੀ ਗਾਰੰਟੀ ਪੂਰੀ ਕਰਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਾਡੀ ਨੀਅਤ ਸਾਫ਼ ਹੈ।”

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਾਸ਼ੀ ਪਾਉਣ ਦੀ ਗਾਰੰਟੀ ਪੂਰੀ ਕਰਕੇ ਇੱਕ ਇਤਿਹਾਸਕ ਮਿਸਾਲ ਕਾਇਮ ਕੀਤੀ ਹੈ। ਸਾਡੀ ਸਰਕਾਰ ਨੇ ਹਮੇਸ਼ਾ ਔਰਤਾਂ ਦੇ ਸਨਮਾਨ ਅਤੇ ਉਨ੍ਹਾਂ ਦੇ ਸਮਾਜਿਕ-ਆਰਥਿਕ ਸਸ਼ਕਤੀਕਰਨ ਨੂੰ ਪਹਿਲ ਦਿੱਤੀ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਜੀ ਦੇ ਕਹੇ ਅਨੁਸਾਰ, ‘ਆਪ’ ਸਰਕਾਰ ਦੇਸ਼ ਦੀ ਇੱਕੋ-ਇੱਕ ਅਜਿਹੀ ਸਰਕਾਰ ਹੈ ਜੋ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਪਟਿਆਲਾ ਨਗਰ ਨਿਗਮ ਵੀ ਸਰਕਾਰ ਦੀ ਇਸੇ ਸੋਚ ’ਤੇ ਪਹਿਰਾ ਦਿੰਦਿਆਂ ਸ਼ਹਿਰ ਦੇ ਵਿਕਾਸ ਅਤੇ ਲੋਕ-ਭਲਾਈ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।”

Exit mobile version