Homeਸੰਸਾਰਕੈਨੇਡਾ 'ਚ PGWP ਲਈ ਪ੍ਰਦਰਸ਼ਨ, ਵਿਦਿਆਰਥੀਆਂ ਨੂੰ CBSA ਦੇ ਨੋਟਿਸ

ਕੈਨੇਡਾ ‘ਚ PGWP ਲਈ ਪ੍ਰਦਰਸ਼ਨ, ਵਿਦਿਆਰਥੀਆਂ ਨੂੰ CBSA ਦੇ ਨੋਟਿਸ

CBSA issues notices to some students protesting Canada’s PGWP rules in Calgary.

ਕੈਲਗਰੀ, 14 ਅਗਸਤ, 2026 (ਕਾਜਲ) : ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਮੁੱਦੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦਰਮਿਆਨ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਕੈਲਗਰੀ ਵਿੱਚ ਪ੍ਰਦਰਸ਼ਨ ਕਰ ਰਹੇ ਕੁਝ ਵਿਦਿਆਰਥੀਆਂ ਨੂੰ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਨੋਟਿਸ ਜਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ CBSA ਦੇ ਅਧਿਕਾਰੀ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚੇ, ਜਿੱਥੇ ਹਜ਼ਾਰਾਂ ਵਿਦਿਆਰਥੀ PGWP ਨਾਲ ਜੁੜੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਸਨ। ਅਧਿਕਾਰੀਆਂ ਨੇ ਉੱਥੇ ਮੌਜੂਦ ਵਿਦਿਆਰਥੀਆਂ ਦੇ ਇਮੀਗ੍ਰੇਸ਼ਨ ਦਸਤਾਵੇਜ਼ਾਂ ਦੀ ਜਾਂਚ ਕੀਤੀ। ਜਿਨ੍ਹਾਂ ਵਿਦਿਆਰਥੀਆਂ ਕੋਲ ਕਥਿਤ ਤੌਰ ‘ਤੇ ਵੈਧ ਦਸਤਾਵੇਜ਼ ਨਹੀਂ ਸਨ, ਉਨ੍ਹਾਂ ਨੂੰ ਨੋਟਿਸ ਦਿੱਤੇ ਗਏ। PGWP ਨੂੰ ਲੈ ਕੇ ਕੈਨੇਡਾ ਦੇ ਕੈਲਗਰੀ ਸਮੇਤ ਕਈ ਸ਼ਹਿਰਾਂ ਵਿੱਚ ਹਜ਼ਾਰਾਂ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀਆਂ ਦਾ ਮੁੱਖ ਮੁੱਦਾ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਹਾਸਲ ਕਰਨ ਨਾਲ ਸਬੰਧਤ ਹੈ।

ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਦੋਸ਼ ਹੈ ਕਿ ਸਰਕਾਰ ਦੀਆਂ ਮੌਜੂਦਾ ਨੀਤੀਆਂ ਕਾਰਨ ਉਨ੍ਹਾਂ ਦੇ ਕੈਨੇਡਾ ਵਿੱਚ ਪੜ੍ਹਾਈ ਤੋਂ ਬਾਅਦ ਕੰਮ ਕਰਨ ਦੇ ਮੌਕੇ ਪ੍ਰਭਾਵਿਤ ਹੋ ਰਹੇ ਹਨ। ਕਈ ਵਿਦਿਆਰਥੀਆਂ ਨੂੰ ਕੈਨੇਡਾ ਛੱਡ ਕੇ ਆਪਣੇ ਦੇਸ਼ ਵਾਪਸ ਜਾਣ ਦੀ ਸਥਿਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। PGWP ਨੀਤੀ ਨੂੰ ਲੈ ਕੇ ਵਿਦਿਆਰਥੀਆਂ ਅਤੇ ਸਰਕਾਰ ਵਿਚਕਾਰ ਤਣਾਅ ਲਗਾਤਾਰ ਵੱਧ ਰਿਹਾ ਹੈ। ਕੈਲਗਰੀ ਤੋਂ ਇਲਾਵਾ ਹੋਰ ਸ਼ਹਿਰਾਂ ਵਿੱਚ ਵੀ ਵਿਦਿਆਰਥੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments