Home ਪਟਿਆਲਾ ਅਪਡੇਟ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ...

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

PRTC Junior Buses to Connect Cities and Villages Across Punjab: Chairman Harpal Juneja

0
ਪਟਿਆਲਾ, 14 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਦੋਵਾਂ ਆਗੂਆਂ ਦਰਮਿਆਨ ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਅਤੇ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਚੇਅਰਮੈਨ ਨੇ ਦੱਸਿਆ ਕਿ ਪੀ.ਆਰ.ਟੀ.ਸੀ ਦੇ ਬੇੜੇ ਵਿੱਚ 100 ਨਵੀਆਂ ਜੂਨੀਅਰ ਬੱਸਾਂ ਸ਼ਾਮਲ ਕੀਤੀਆਂ ਗਈਆਂ ਹਨ, ਜਿਨ੍ਹਾਂ ਬੱਸਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਦਿਨੀ ਝੰਡੀ ਦੇ ਕੇ ਰਵਾਨਾ ਕੀਤਾ ਹੈ। ਚੇਅਰਮੈਨ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਪੀ.ਆਰ.ਟੀ.ਸੀ. ਦੀਆਂ ਨਵੀਆਂ ਜੂਨੀਅਰ ਬੱਸਾਂ ਵਿੱਚੋਂ ਸਮਾਣਾ ਹਲਕੇ ਲਈ ਵੀ ਲੋੜ ਅਨੁਸਾਰ ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ. ਦਾ ਮੁੱਖ ਉਦੇਸ਼ ਯਾਤਰੀਆਂ ਨੂੰ ਸੁਚਾਰੂ, ਸੁਰੱਖਿਅਤ ਅਤੇ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਕਿਸੇ ਵੀ ਇਲਾਕੇ ਦੇ ਲੋਕਾਂ ਨੂੰ ਬੱਸ ਸੇਵਾ ਦੀ ਘਾਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣੇ ਤੋਂ ਵੱਖ-2 ਰੂਟਾਂ ਤੇ ਬੱਸਾਂ ਮੁਹੱਈਆ ਕਰਵਾਉਂਣ ਦਾ ਭਰੋਸਾ ਦੇਣ ਲਈ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦਾ ਧੰਨਵਾਦ ਕੀਤਾ।

Exit mobile version