Home ਪਟਿਆਲਾ ਅਪਡੇਟ PSPCL ਤੇ PSTCL ਦੇ ਸੀ.ਐਮ.ਡੀ. ਵੱਲੋਂ ਆਜ਼ਾਦੀ ਦਿਵਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ...

PSPCL ਤੇ PSTCL ਦੇ ਸੀ.ਐਮ.ਡੀ. ਵੱਲੋਂ ਆਜ਼ਾਦੀ ਦਿਵਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ

PSPCL-PSTCL CMD honors officers and employees on Independence Day

0

ਪਟਿਆਲਾ, 16 ਅਗਸਤ, 2026 (ਹਰਸ਼ਪ੍ਰੀਤ ਕੌਰ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (PSTCL) ਵੱਲੋਂ ਆਜ਼ਾਦੀ ਦਿਵਸ ਸਮਾਗਮ ਸ਼ਾਨੋ-ਸ਼ੌਕਤ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸੀ.ਐਮ.ਡੀ. ਡਾ. ਬਸੰਤ ਗਰਗ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸੇਵਾਵਾਂ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਨੂੰ ਮਾਨਤਾ ਦਿੰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਸਮਾਗਮ ਦੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਸਵੇਰੇ 8:50 ਵਜੇ ਮੁੱਖ ਮਹਿਮਾਨ ਦੀ ਆਮਦ ਅਤੇ ਸਵਾਗਤ ਹੋਇਆ। ਇਸ ਉਪਰੰਤ ਸਵੇਰੇ 8:55 ਵਜੇ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਅਤੇ ਸਲਾਮੀ ਲਈ ਗਈ। PSPCL ਦੇ ਸਮਾਗਮ ਦੌਰਾਨ ਵਿਸ਼ੇਸ਼ ਮਹਿਮਾਨ ਸ਼੍ਰੀਮਤੀ ਵੀਨਸ ਗਰਗ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪਰੇਡ ਦਾ ਨਿਰੀਖਣ, ਸੰਦੇਸ਼/ਸੰਬੋਧਨ ਅਤੇ ਹੋਰ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਸਨਮਾਨ ਸਮਾਰੋਹ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਿੱਧਾ, ਕਰਮਚਾਰੀਆਂ ਵੱਲੋਂ ਦੇਸ਼ਭਗਤੀ ਦੇ ਗੀਤ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਵੀ ਹੋਈਆਂ। ਮੁੱਖ ਮਹਿਮਾਨ ਵੱਲੋਂ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਕਾਨਫਰੰਸ ਹਾਲ ਵਿਖੇ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ।

Exit mobile version