Homeਪੰਜਾਬਪੀਐਸਪੀਸੀਐੱਲ ਵੱਲੋਂ ਖੇਤੀਬਾੜੀ ਟਿਊਬਵੈੱਲਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ...

ਪੀਐਸਪੀਸੀਐੱਲ ਵੱਲੋਂ ਖੇਤੀਬਾੜੀ ਟਿਊਬਵੈੱਲਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ (ਵੀਡੀਐੱਸ) ਸਕੀਮ ਲਾਗੂ

PSPCL introduces VDS scheme to regulate unauthorized excess load on agricultural tubewell connections.

ਸੰਗਰੂਰ, 1 ਦਸੰਬਰ, 2026 (ਛੱਤਰਪਾਲ ਸਿੰਘ) :  ਇੰਜ: ਬਲਜੀਤ ਸਿੰਘ, ਉਪ ਮੁੱਖ ਇੰਜੀਨੀਅਰ, ਵੰਡ ਹਲਕਾ ਸੰਗਰੂਰ ,ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐੱਲ) ਵੱਲੋਂ ਜਾਣਕਾਰੀ ਦਿੰਦਿਆ ਦਸਿਆ ਗਿਆ ਕਿ ਖੇਤੀਬਾੜੀ ਟਿਊਬਵੈੱਲ (ਏਪੀ) ਖਪਤਕਾਰਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਵਲੰਟਰੀ ਡਿਸਕਲੋਜ਼ਰ ਸਕੀਮ (ਵੀਡੀਐੱਸ) ਲਾਗੂ ਕੀਤੀ ਗਈ ਹੈ। ਇਹ ਸਕੀਮ 1 ਅਕਤੂਬਰ 2026 ਤੋਂ 45 ਦਿਨਾਂ ਲਈ ਲਾਗੂ ਰਹੇਗੀ। ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀਐਸਪੀਸੀਐੱਲ ਮੈਨੇਜਮੈਂਟ ਵੱਲੋਂ ਜਾਰੀ ਕਮਰਸ਼ੀਅਲ ਸਰਕੂਲਰ ਨੰਬਰ 37/2026 ਅਨੁਸਾਰ ਇਹ ਸਕੀਮ 29 ਮਈ 2026 ਤੱਕ ਮੌਜੂਦ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ’ਤੇ ਲਾਗੂ ਹੋਵੇਗੀ। ਇਸ ਸਕੀਮ ਤਹਿਤ ਖਪਤਕਾਰ ਆਪਣੇ ਕੁਨੈਕਸ਼ਨ ’ਤੇ ਮੌਜੂਦ ਅਣਅਧਿਕਾਰਤ ਵਾਧੂ ਲੋਡ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਨਿਯਮਤ ਕਰਵਾ ਸਕਣਗੇ।
ਸਰਕੂਲਰ ਅਨੁਸਾਰ ਇਸ ਸਕੀਮ ਤਹਿਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਹੁਣ ਸਰਵਿਸ ਕੁਨੈਕਸ਼ਨ ਚਾਰਜ 2,500 ਰੁਪਏ ਪ੍ਰਤੀ ਹਾਰਸ ਪਾਵਰ ਨਿਰਧਾਰਤ ਕੀਤਾ ਗਿਆ ਹੈ, ਜਦਕਿ ਇਸ ਸਕੀਮ ਤੋਂ ਪਹਿਲਾਂ ਆਮ ਦਰ 6,572 ਰੁਪਏ ਪ੍ਰਤੀ ਹਾਰਸ ਪਾਵਰ ਸੀ। ਇਸੇ ਤਰ੍ਹਾਂ ਹੁਣ ਸਕਿਊਰਿਟੀ ਰਾਸ਼ੀ 200 ਰੁਪਏ ਪ੍ਰਤੀ ਹਾਰਸ ਪਾਵਰ ਨਿਰਧਾਰਤ ਕੀਤੀ ਗਈ ਹੈ, ਜਦਕਿ ਪਹਿਲਾਂ ਆਮ ਦਰ 400 ਰੁਪਏ ਪ੍ਰਤੀ ਹਾਰਸ ਪਾਵਰ ਸੀ। ਜਾਰੀ ਹੁਕਮਾਂ ਅਨੁਸਾਰ ਖਪਤਕਾਰ ਆਪਣੇ ਖੇਤੀਬਾੜੀ ਟਿਊਬਵੈੱਲ ਦੇ ਅਣਅਧਿਕਾਰਤ ਲੋਡ ਨੂੰ ਹਟਾ ਸਕਦਾ ਹੈ ਜਾਂ ਲੋੜੀਂਦੀ ਰਾਸ਼ੀ ਜਮ੍ਹਾਂ ਕਰਵਾ ਕੇ ਵੀਡੀਐੱਸ ਤਹਿਤ ਇਸ ਨੂੰ ਨਿਯਮਤ ਕਰਵਾ ਸਕਦਾ ਹੈ। ਖਪਤਕਾਰ ਵੱਲੋਂ ਸਵੈ-ਘੋਸ਼ਣਾ ਲਈ ਨਿਰਧਾਰਤ ਫਾਰਮ 1 ਭਰਨਾ ਹੋਵੇਗਾ ਅਤੇ ਜੇਕਰ ਕਾਰਵਾਈ ਖਪਤਕਾਰ ਦੇ ਕਿਸੇ ਹੋਰ ਪ੍ਰਤੀਨਿਧੀ ਰਾਹੀਂ ਕੀਤੀ ਜਾਂਦੀ ਹੈ ਤਾਂ ਉਸ ਵੱਲੋਂ ਫਾਰਮ 2 ਅਨੁਸਾਰ ਅੰਡਰਟੇਕਿੰਗ ਵੀ ਦੇਣੀ ਹੋਵੇਗੀ।
ਇਸ ਸਕੀਮ ਤਹਿਤ ਫੀਲਡ ਅਧਿਕਾਰੀ ਅਤੇ ਇਨਫੋਰਸਮੈਂਟ ਟੀਮਾਂ ਖੇਤੀਬਾੜੀ ਖਪਤਕਾਰਾਂ ਦੇ ਕੁਨੈਕਸ਼ਨਾਂ ਦੀ ਜਾਂਚ ਕਰਕੇ ਜੁੜੇ ਹੋਏ ਲੋਡ ਦੀ ਤਸਦੀਕ ਕਰਨਗੀਆਂ ਅਤੇ ਅਣਅਧਿਕਾਰਤ ਲੋਡ ਦੀ ਸਹੀ ਅਸੈਸਮੈਂਟ ਵਿੱਚ ਖਪਤਕਾਰਾਂ ਦੀ ਸਹਾਇਤਾ ਕਰਨਗੀਆਂ।
 ਵੀਡੀਐੱਸ ਦੀ ਮਿਆਦ ਦੌਰਾਨ ਜਾਂਚ ਦੌਰਾਨ ਸਾਹਮਣੇ ਆਏ ਜਾਂ ਖਪਤਕਾਰ ਵੱਲੋਂ ਖੁਦ ਘੋਸ਼ਿਤ ਕੀਤੇ ਅਣਅਧਿਕਾਰਤ ਲੋਡ ’ਤੇ ਕੋਈ ਪੈਨਲਟੀ ਜਾਂ ਲੋਡ ਸਰਚਾਰਜ (ਜੁਰਮਾਨਾ) ਨਹੀਂ ਲਗਾਇਆ ਜਾਵੇਗਾ। ਪੀਐਸਪੀਸੀਐੱਲ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਤ 45 ਦਿਨਾਂ ਦੀ ਮਿਆਦ ਦੌਰਾਨ ਵੀਡੀਐੱਸ ਦਾ ਲਾਭ ਲੈ ਕੇ ਆਪਣੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ’ਤੇ ਮੌਜੂਦ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਾਂ ਅਨੁਸਾਰ ਨਿਯਮਤ ਕਰਵਾਉਣ।
*ਸਮਰੱਥਾ ਵਧਾਉਣ ਨਾਲ ਸਬੰਧਤ ਮਾਮਲੇ ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ’ਤੇ ਨਿਪਟਾਏ ਜਾਣਗੇ।*
ਇਸ ਤੋਂ ਇਲਾਵਾ, ਜੇਕਰ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਸਰਵਿਸ ਲਾਈਨ, ਕੇਬਲ ਜਾਂ ਟਰਾਂਸਫਾਰਮਰ ਦੀ ਸਮਰੱਥਾ ਵਧਾਉਣ ਦੀ ਲੋੜ ਪੈਂਦੀ ਹੈ ਤਾਂ ਇਹ ਕੰਮ ਪੀਐਸਪੀਸੀਐੱਲ ਵੱਲੋਂ ਆਪਣੇ ਖਰਚੇ ’ਤੇ ਕੀਤਾ ਜਾਵੇਗਾ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments