Home ਪੰਜਾਬ ਪੰਜਾਬ ਵਿੱਚ 9 ਨਵੰਬਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਵਿੱਚ 9 ਨਵੰਬਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

Punjab Government declares a public holiday on November 9, 2026, on the occasion of Vishwakarma Day. Government offices, schools and colleges will remain closed.

0

ਨਵੰਬਰ ਮਹੀਨੇ ਵਿੱਚ ਤਿੰਨ ਹੋਰ ਦਿਨ ਸਰਕਾਰੀ ਛੁੱਟੀਆਂ; ਦੀਵਾਲੀ ਤੋਂ ਬਾਅਦ ਵਿਸ਼ਵਕਰਮਾ ਦਿਵਸ ’ਤੇ ਵੀ ਮਿਲੇਗੀ ਛੁੱਟੀ

ਚੰਡੀਗੜ੍ਹ, 2 ਨਵੰਬਰ, 2026 (ਸ਼ਹੀਦ-ਏ-ਆਜ਼ਮ ਬਿਊਰੋ): ਪੰਜਾਬ ਸਰਕਾਰ ਵੱਲੋਂ ਨਵੰਬਰ ਮਹੀਨੇ ਦੌਰਾਨ ਆਉਣ ਵਾਲੇ ਵੱਖ-ਵੱਖ ਤਿਉਹਾਰਾਂ ਅਤੇ ਇਤਿਹਾਸਕ ਦਿਹਾੜਿਆਂ ਦੇ ਮੱਦੇਨਜ਼ਰ ਕਈ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸੇ ਲੜੀ ਤਹਿਤ 9 ਨਵੰਬਰ, ਸੋਮਵਾਰ ਨੂੰ ਵਿਸ਼ਵਕਰਮਾ ਦਿਵਸ ਮੌਕੇ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਰਹੇਗੀ। ਦੀਵਾਲੀ ਦਾ ਤਿਉਹਾਰ ਇਸ ਵਾਰ ਐਤਵਾਰ ਨੂੰ ਮਨਾਇਆ ਜਾਵੇਗਾ, ਜਦਕਿ ਇਸ ਤੋਂ ਅਗਲੇ ਦਿਨ ਵਿਸ਼ਵਕਰਮਾ ਦਿਵਸ ਹੋਣ ਕਾਰਨ ਸਰਕਾਰੀ ਸਕੂਲਾਂ, ਕਾਲਜਾਂ ਅਤੇ ਦਫ਼ਤਰਾਂ ਵਿੱਚ ਕੰਮਕਾਜ ਨਹੀਂ ਹੋਵੇਗਾ। ਵਿਸ਼ਵਕਰਮਾ ਦਿਵਸ ਦੇ ਮੌਕੇ ਕਈ ਨਿੱਜੀ ਵਪਾਰਕ ਅਤੇ ਹੋਰ ਅਦਾਰੇ ਵੀ ਬੰਦ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਨਵੰਬਰ ਮਹੀਨੇ ਵਿੱਚ ਦੋ ਹੋਰ ਮਹੱਤਵਪੂਰਨ ਦਿਹਾੜਿਆਂ ’ਤੇ ਵੀ ਸਰਕਾਰੀ ਛੁੱਟੀਆਂ ਰਹਿਣਗੀਆਂ। 16 ਨਵੰਬਰ ਨੂੰ ਮਹਾਨ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ, ਜਦਕਿ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਇਨ੍ਹਾਂ ਛੁੱਟੀਆਂ ਦੇ ਚਲਦਿਆਂ ਨਵੰਬਰ ਮਹੀਨੇ ਵਿੱਚ ਸਰਕਾਰੀ ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਹੋਰ ਵਰਗਾਂ ਨੂੰ ਕਈ ਮੌਕਿਆਂ ’ਤੇ ਛੁੱਟੀ ਮਿਲੇਗੀ।

 

Exit mobile version