ਚੰਡੀਗੜ੍ਹ, 28 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 31 ਅਕਤੂਬਰ ਨੂੰ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸ਼ਨਿੱਚਰਵਾਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਹੋਵੇਗੀ। ਹਾਲਾਂਕਿ, ਪੰਜਾਬ ਸਰਕਾਰ ਵੱਲੋਂ ਅਜੇ ਤੱਕ ਮੀਟਿੰਗ ਦਾ ਅਧਿਕਾਰਤ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਹੋਣ ਜਾ ਰਹੀ ਇਸ ਮੀਟਿੰਗ ਨੂੰ ਲੈ ਕੇ ਲੋਕਾਂ ਦੀਆਂ ਉਮੀਦਾਂ ਵਧ ਗਈਆਂ ਹਨ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸਰਕਾਰ ਲੋਕਾਂ ਦੀ ਭਲਾਈ ਨਾਲ ਸਬੰਧਤ ਕਿਸੇ ਅਹਿਮ ਫ਼ੈਸਲੇ ਜਾਂ ਨਵੇਂ ਐਲਾਨ ਬਾਰੇ ਵਿਚਾਰ ਕਰ ਸਕਦੀ ਹੈ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੇ ਤੋਹਫ਼ੇ ਜਾਂ ਰਾਹਤ ਸਬੰਧੀ ਫ਼ੈਸਲੇ ਬਾਰੇ ਫਿਲਹਾਲ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਇਜਲਾਸ 27 ਅਕਤੂਬਰ ਨੂੰ ਹੀ ਸਮਾਪਤ ਹੋਇਆ ਹੈ। ਇਸ ਤੋਂ ਕੁਝ ਦਿਨਾਂ ਬਾਅਦ ਮੁੜ ਮੰਤਰੀ ਮੰਡਲ ਦੀ ਮੀਟਿੰਗ ਸੱਦੇ ਜਾਣ ਕਾਰਨ ਸਰਕਾਰ ਦੇ ਅਗਲੇ ਫ਼ੈਸਲਿਆਂ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਹੁਣ ਦੇਖਣਾ ਹੋਵੇਗਾ ਕਿ 31 ਅਕਤੂਬਰ ਦੀ ਮੀਟਿੰਗ ਵਿੱਚ ਸਰਕਾਰ ਕਿਹੜੇ ਮੁੱਦਿਆਂ ‘ਤੇ ਵਿਚਾਰ ਕਰਦੀ ਹੈ ਅਤੇ ਕੀ ਕੋਈ ਅਹਿਮ ਐਲਾਨ ਕੀਤਾ ਜਾਂਦਾ ਹੈ।






