Homeਪੰਜਾਬਪੰਜਾਬ ਕੈਬਨਿਟ ਮੀਟਿੰਗ ਮੁਲਤਵੀ, ਵਿਧਾਨ ਸਭਾ ਸੈਸ਼ਨ ਦਾ ਅੱਜ ਆਖਰੀ ਦਿਨ

ਪੰਜਾਬ ਕੈਬਨਿਟ ਮੀਟਿੰਗ ਮੁਲਤਵੀ, ਵਿਧਾਨ ਸਭਾ ਸੈਸ਼ਨ ਦਾ ਅੱਜ ਆਖਰੀ ਦਿਨ

Punjab Cabinet meeting postponed as Assembly Monsoon Session concludes today

ਚੰਡੀਗੜ੍ਹ, 10 ਅਗਸਤ 2026 (ਕਾਜਲ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਮੀਟਿੰਗ ਵਿੱਚ ਸਰਕਾਰ ਵੱਲੋਂ ਕਈ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਉਮੀਦ ਸੀ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਆਖਰੀ ਦਿਨ ਦੀ ਕਾਰਵਾਈ ਦੌਰਾਨ ਸੱਤਾ ਧਿਰ ਅਤੇ ਵਿਰੋਧੀ ਧਿਰ ਵਿਚਕਾਰ ਤਿੱਖੀ ਬਹਿਸ ਹੋਣ ਦੇ ਆਸਾਰ ਹਨ।

ਵਿਰੋਧੀ ਧਿਰ ਕਾਂਗਰਸ ਵੱਲੋਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕਾਂਗਰਸ ਵੱਲੋਂ ਪੰਜਾਬ ਨਾਲ ਸਬੰਧਤ ਕਈ ਅਹਿਮ ਮਸਲੇ ਸਦਨ ਵਿੱਚ ਉਠਾਏ ਜਾਣ ਦੀ ਸੰਭਾਵਨਾ ਹੈ, ਜਿਸ ਕਾਰਨ ਵਿਧਾਨ ਸਭਾ ਦੀ ਕਾਰਵਾਈ ਹੰਗਾਮੇਦਾਰ ਰਹਿਣ ਦੇ ਆਸਾਰ ਹਨ। ਸੈਸ਼ਨ ਦੇ ਆਖਰੀ ਦਿਨ ਸਰਕਾਰ ਵੱਲੋਂ ਆਪਣੇ ਕੰਮਕਾਜ ਅਤੇ ਫ਼ੈਸਲਿਆਂ ਦਾ ਪੱਖ ਰੱਖਣ ਦੇ ਨਾਲ-ਨਾਲ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਜਾਣਗੇ।

 

RELATED ARTICLES
- Advertisment -
Google search engine
Google search engine
Google search engine

Most Popular

Recent Comments