ਚੰਡੀਗੜ੍ਹ, 5 ਸਤੰਬਰ 2026 (ਕਾਜਲ): ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਬੈਠਕ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਬੈਠਕ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ। ਇਸ ਬੈਠਕ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਮਾਮਲਿਆਂ ’ਤੇ ਵਿਚਾਰ–ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਸਭ ਤੋਂ ਵੱਧ ਧਿਆਨ ਸਰਕਾਰੀ ਮੁਲਾਜ਼ਮਾਂ ਨਾਲ ਸਬੰਧਤ ਮਸਲਿਆਂ ਵੱਲ ਰਹਿਣ ਦੀ ਉਮੀਦ ਹੈ। ਸੂਤਰਾਂ ਮੁਤਾਬਕ ਕੈਬਨਿਟ ਵੱਲੋਂ ਮੁਲਾਜ਼ਮਾਂ ਦੇ ਹਿੱਤਾਂ ਨਾਲ ਜੁੜੇ ਕੁਝ ਮਹੱਤਵਪੂਰਨ ਫੈਸਲਿਆਂ ’ਤੇ ਮੋਹਰ ਲਗਾਈ ਜਾ ਸਕਦੀ ਹੈ। ਹਾਲਾਂਕਿ, ਇਨ੍ਹਾਂ ਫੈਸਲਿਆਂ ਸਬੰਧੀ ਸਪੱਸ਼ਟ ਜਾਣਕਾਰੀ ਬੈਠਕ ਤੋਂ ਬਾਅਦ ਹੀ ਸਾਹਮਣੇ ਆਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਣ ਵਾਲੀ ਇਸ ਮੀਟਿੰਗ ਨੂੰ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਮੰਨਿਆ ਜਾ ਰਿਹਾ ਹੈ। ਕੈਬਨਿਟ ਦੇ ਫੈਸਲਿਆਂ ’ਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।







