Homeਪੰਜਾਬਗੁਰੂ ਰਵਿਦਾਸ ਮਹਾਰਾਜ ਜੀ ਦਾ ਸਰਬ-ਸਾਂਝੀਵਾਲਤਾ ਦਾ ਸੁਨੇਹਾ ਹਰ ਮਨ ਤੱਕ ਪਹੁੰਚਾਉਣ...

ਗੁਰੂ ਰਵਿਦਾਸ ਮਹਾਰਾਜ ਜੀ ਦਾ ਸਰਬ-ਸਾਂਝੀਵਾਲਤਾ ਦਾ ਸੁਨੇਹਾ ਹਰ ਮਨ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ: ਨਰਿੰਦਰ ਕੌਰ ਭਰਾਜ

Narinder Kaur Bharaj highlights Punjab government’s commitment to spreading Guru Ravidas Ji’s message of universal brotherhood.

ਸੰਗਰੂਰ, 7 ਸਤੰਬਰ, 2026 (ਹਰਸ਼ਪ੍ਰੀਤ ਕੌਰ) : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਸੰਗਰੂਰ ਵਿਖੇ ਨਿਵੇਕਲੀ ਡਰੋਨ ਪੇਸ਼ਕਾਰੀ ਨੇ ਸੰਗਤ ਨੂੰ ਅਧਿਆਤਮਿਕਤਾ ਅਤੇ ਆਧੁਨਿਕ ਤਕਨੀਕ ਦੇ ਸੁਮੇਲ ਨਾਲ ਰੂਬਰੂ ਕਰਵਾਇਆ। ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ਤੋਂ ਉੱਡੇ 500 ਡਰੋਨਾਂ ਨੇ ਰਾਤ ਦੇ ਅੰਬਰ ਨੂੰ ਗੁਰੂ ਸਾਹਿਬ ਦੇ ਜੀਵਨ-ਦਰਸ਼ਨ, ਬਾਣੀ ਅਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਦਰਸਾਉਂਦੀਆਂ ਰੌਸ਼ਨ ਆਕ੍ਰਿਤੀਆਂ ਨਾਲ ਰੌਸ਼ਨ ਕਰ ਦਿੱਤਾ।
ਇਸ ਮੌਕੇ ਸੰਗਤ ਦੇ ਰੂਪ ਵਿੱਚ ਪੁੱਜੇ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਫਲਸਫੇ ਨੂੰ ਕੇਵਲ ਸਮਾਗਮਾਂ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਵੱਲੋਂ ਦਰਸਾਈ ਬਰਾਬਰੀ, ਕਿਰਤ, ਮਨੁੱਖੀ ਮਾਣ-ਸਨਮਾਨ ਅਤੇ ਭੇਦ-ਰਹਿਤ ਸਮਾਜ ਦੀ ਸੋਚ ਨੂੰ ਲੋਕ-ਚੇਤਨਾ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਡਰੋਨ ਸ਼ੋਅ ਦੌਰਾਨ ਅੰਬਰ ’ਤੇ ਉੱਭਰਦੀਆਂ ਰੌਸ਼ਨ ਆਕ੍ਰਿਤੀਆਂ ਨੇ ਆਧੁਨਿਕ ਤਕਨੀਕ ਅਤੇ ਅਧਿਆਤਮਿਕ ਵਿਰਾਸਤ ਦਾ ਅਨੋਖਾ ਸੰਗਮ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਪੇਸ਼ਕਾਰੀ ਖ਼ਾਸ ਤੌਰ ’ਤੇ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ, ਬਾਣੀ ਅਤੇ ਵਿਚਾਰਧਾਰਾ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣੀ।
ਵਿਧਾਇਕ ਭਰਾਜ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਗਿਆਨ ਦੀ ਉਸ ਜੋਤ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਸੇਤੂ ਬਣੇਗਾ, ਜਿਸ ਨੇ ਸਦੀਆਂ ਤੋਂ ਮਨੁੱਖਤਾ ਨੂੰ ਬਰਾਬਰੀ, ਪਿਆਰ ਅਤੇ ਸਾਂਝੀਵਾਲਤਾ ਦਾ ਰਾਹ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਸਾਨੂੰ ਅਜਿਹੇ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੰਦੀ ਹੈ, ਜਿੱਥੇ ਮਨੁੱਖ ਦੀ ਪਛਾਣ ਉਸ ਦੀ ਜਾਤ ਜਾਂ ਰੁਤਬੇ ਨਾਲ ਨਹੀਂ, ਸਗੋਂ ਉਸ ਦੇ ਕਰਮ, ਕਿਰਤ ਅਤੇ ਮਨੁੱਖੀ ਗੁਣਾਂ ਨਾਲ ਹੋਵੇ। ਇਸ ਮੌਕੇ ਭਾਈ ਤਰਸੇਮ ਸਿੰਘ ਜੀ ਦੇ ਢਾਡੀ ਜੱਥੇ ਵੱਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਫਲਸਫੇ ਨਾਲ ਸਬੰਧਤ ਗਾਇਨ ਰਾਹੀਂ ਸੰਗਤ ਨੂੰ ਉਨ੍ਹਾਂ ਦੀ ਵਿਚਾਰਧਾਰਕ ਵਿਰਾਸਤ ਨਾਲ ਜੋੜਿਆ ਗਿਆ। ਇਸ ਮੌਕੇ ਐਸ.ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੋਬੀ, ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ, ਵਿਰਾਸਤ ਸੇਵਾ ਦਲ ਦੇ ਪ੍ਰਧਾਨ ਚਰਨਜੀਤ ਸਿੰਘ ਚੰਨੀ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅਤੇ ਸੰਗਤ ਮੌਜੂਦ ਸੀ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments