Home ਪੰਜਾਬ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ‘ਚ ਫਿਰ ਹੋਇਆ ਬਦਲਾਅ

ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ‘ਚ ਫਿਰ ਹੋਇਆ ਬਦਲਾਅ

0

ਚੰਡੀਗੜ੍ਹ, 26 ਜੂਨ (ਹਰਸ਼ਪ੍ਰੀਤ ਕੌਰ) : ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ, ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ  ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਫਿਰ ਤੋਂ ਬਦਲਾਵ ਕਰ ਦਿੱਤਾ ਹੈ। ਨਵੇਂ ਹੁਕਮਾਂ ਦੇ ਅਨੁਸਾਰ, ਪੰਜਾਬ ਸਰਕਾਰ ਨੇ ਚੰਡੀਗੜ੍ਹ ਅਤੇ ਪੰਜਾਬ ਰਾਜ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ ਅਤੇ ਸੰਸਥਾਵਾਂ ਦਾ ਕੰਮ ਸਮੇਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪਹਿਲਾਂ ਵਾਂਗ ਹੀ ਕਰ ਦਿੱਤਾ ਗਿਆ ਹੈ। ਜਾਰੀ ਹੋਏ ਹੁਕਮ, 1 ਜੁਲਾਈ, 2026 ਤੋਂ ਲਾਗੂ ਹੋਣਗੇ।

ਤੁਹਾਨੂੰ ਦੱਸ ਦੇਈਏ ਕਿ ਵਧਦੀ ਗਰਮੀ ਅਤੇ ਹੀਟਵੇਵ ਅਲਰਟ ਦੇ ਕਾਰਨ, ਪੰਜਾਬ ਸਰਕਾਰ ਨੇ 25 ਮਈ, 2026 ਨੂੰ ਸੂਬੇ ਦੇ ਸਾਰੇ ਸਰਕਾਰੀ ਦਫਤਰਾਂ ਅਤੇ ਵਿਦਿਅਕ ਸੰਸਥਾਵਾਂ ਦਾ ਸਮਾਂ ਅਗਲੇ ਹੁਕਮਾਂ ਤੱਕ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਲਾਗੂ ਕਰ ਦਿੱਤਾ ਸੀ। ਹੁਣ ਜਦੋਂ ਮੌਸਮ ਆਮ ਵਾਂਗ ਹੋ ਗਿਆ ਹੈ, ਸਰਕਾਰ ਨੇ ਇੱਕ ਵਾਰ ਫਿਰ ਸਮਾਂ ਪਹਿਲਾਂ ਵਾਗ ਕਰ ਦਿੱਤਾ ਹੈ। ਸਾਰੇ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

 

Exit mobile version