Homeਪੰਜਾਬਧੀਆਂ ਦੇ ਵਿਆਹ ਲਈ ਪੰਜਾਬ ਸਰਕਾਰ ਵਲੋਂ ₹28.01 ਕਰੋੜ ਜਾਰੀ

ਧੀਆਂ ਦੇ ਵਿਆਹ ਲਈ ਪੰਜਾਬ ਸਰਕਾਰ ਵਲੋਂ ₹28.01 ਕਰੋੜ ਜਾਰੀ

ਚੰਡੀਗੜ੍ਹ, 26 ਜੁਲਾਈ, 2026 (ਹਰਸ਼ਪ੍ਰੀਤ ਕੌਰ): ਪੰਜਾਬ ਸਰਕਾਰ ਨੇ ਰਾਜ ਭਰ ਦੇ ਆਰਥਿਕ ਤੌਰ ‘ਤੇ ਕਮਜ਼ੋਰ ਅਨੁਸੂਚਿਤ ਜਾਤੀ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦੇਣ ਵਜੋਂ ‘ਆਸ਼ੀਰਵਾਦ ਸਕੀਮ’ ਤਹਿਤ ਵਿੱਤੀ ਸਾਲ 2026-27 ਦੌਰਾਨ 28.01 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਪਹਿਲਕਦਮੀ ਦਾ ਐਲਾਨ ਕਰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਾਰਦਰਸ਼ਤਾ ਅਤੇ ਫੰਡਾਂ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਉਣ ਲਈ ਡਾਇਰੈਕਟ ਬੈਨੇਫਿਟ ਟ੍ਰਾਂਸਫਰ (DBT) ਪ੍ਰਣਾਲੀ ਰਾਹੀਂ 19 ਜ਼ਿਲ੍ਹਿਆਂ ਦੇ 5,492 ਲਾਭਪਾਤਰੀਆਂ ਨੂੰ ਇਹ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਇਹ ਸਹਾਇਤਾ ਆਸ਼ੀਰਵਾਦ ਪੋਰਟਲ ਰਾਹੀਂ ਪ੍ਰਾਪਤ ਅਰਜ਼ੀਆਂ ਦੇ ਆਧਾਰ ‘ਤੇ ਮੰਜ਼ੂਰ ਕੀਤੀ ਗਈ ਹੈ।

ਜਿਸ ਵਿੱਚ ਸਭ ਤੋਂ ਵੱਧ 882 ਲਾਭਪਾਤਰੀ ਫਾਜ਼ਿਲਕਾ ਜ਼ਿਲ੍ਹੇ ਦੇ ਹਨ, ਜਦੋਂ ਕਿ ਪਟਿਆਲਾ (611), ਫਿਰੋਜ਼ਪੁਰ (604), ਲੁਧਿਆਣਾ (403), ਮੋਗਾ (400), ਸ੍ਰੀ ਮੁਕਤਸਰ ਸਾਹਿਬ (384), ਹੁਸ਼ਿਆਰਪੁਰ (333), ਗੁਰਦਾਸਪੁਰ (297), ਬਰਨਾਲਾ (288), ਐਸ.ਬੀ.ਐਸ. ਨਗਰ (219), ਬਠਿੰਡਾ (163), ਫਤਿਹਗੜ੍ਹ ਸਾਹਿਬ (160), ਸੰਗਰੂਰ (160), ਐਸ.ਏ.ਐਸ. ਨਗਰ (114), ਜਲੰਧਰ (114), ਰੂਪਨਗਰ (104), ਫਰੀਦਕੋਟ (103), ਮਲੇਰਕੋਟਲਾ (95) ਅਤੇ ਪਠਾਨਕੋਟ ਦੇ 58 ਲਾਭਪਾਤਰੀ ਸ਼ਾਮਲ ਹਨ। ਆਸ਼ੀਰਵਾਦ ਸਕੀਮ ਅਧੀਨ ਯੋਗ ਪਰਿਵਾਰਾਂ ਦੀਆਂ ਵੱਧ ਤੋਂ ਵੱਧ ਦੋ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਲਈ ਬਿਨੈਕਾਰ ਦਾ ਪੰਜਾਬ ਦਾ ਪੱਕਾ ਨਿਵਾਸੀ ਹੋਣਾ, ਗਰੀਬੀ ਰੇਖਾ ਤੋਂ ਹੇਠਾਂ (BPL) ਪਰਿਵਾਰ ਨਾਲ ਸਬੰਧਤ ਹੋਣਾ ਅਤੇ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਲਾਜ਼ਮੀ ਹੈ। ਸਮਾਜ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਾਰਦਰਸ਼ੀ ਅਤੇ ਲੋਕ-ਪੱਖੀ ਭਲਾਈ ਸਕੀਮਾਂ ਰਾਹੀਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਸਮਾਜਿਕ-ਆਰਥਿਕ ਸਥਿਤੀਆਂ ਨੂੰ ਸੁਧਾਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments