Homeਪਟਿਆਲਾ ਅਪਡੇਟਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਸਖ਼ਤ, ਹੌਟ ਸਪੌਟਸ ਦੀ ਨਿਗਰਾਨੀ ਯਕੀਨੀ ਬਣਾਈ ਜਾਵੇ:...

ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਸਖ਼ਤ, ਹੌਟ ਸਪੌਟਸ ਦੀ ਨਿਗਰਾਨੀ ਯਕੀਨੀ ਬਣਾਈ ਜਾਵੇ: ਅਨੁਪ੍ਰਿਤਾ ਜੌਹਲ 

Punjab Government strengthens anti-drug efforts, with Anuprita Johal directing officials to ensure strict monitoring of identified drug hotspots.

ਪਟਿਆਲਾ, 13 ਅਕਤੂਬਰ, 2026 (ਛਤਰਪਾਲ ਸਿੰਘ ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਸਖ਼ਤ ਕਦਮ ਚੁੱਕ ਰਹੀ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਸ਼ਾ ਮੁਕਤੀ ਹੌਟ ਸਪੌਟਸ ਦੀ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ  ਜਿਲ੍ਹਾ ਦਿਹਾਤੀ ਪ੍ਰਧਾਨ ਨਸ਼ਾ ਮੁਕਤੀ ਮੋਰਚੇ ਦੇ ਆਗੂ ਯਾਦਵਿੰਦਰ ਸਿੰਘ ਸੰਧੂ ਗੋਲਡੀ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਸਖ਼ਤ ਹੈ ਅਤੇ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਲੈਣਾ ਚਾਹੀਦਾ ਹੈ, ਤਾਂ ਜੋ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਸਥਿਤ ਓਟ ਸੈਂਟਰਾਂ ਸਮੇਤ ਨਸ਼ਾ ਮੁਕਤੀ ਕੇਂਦਰਾਂ ਦਾ ਨਿਰੀਖਣ ਕਰਨ ਅਤੇ ਨਸ਼ਾ ਮੁਕਤੀ ਹੌਟ ਸਪੌਟਸ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਾ ਮੁਕਤੀ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਵੀ ਉਪਰਾਲੇ ਕੀਤੇ ਜਾਣ।
 ਮੀਟਿੰਗ ਦੌਰਾਨ ਐਸ.ਪੀ. ਰਾਜੇਸ਼ ਛਿੱਬੜ ਨੇ ਵੀ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਅਤੇ ਹੋਰ ਵਿਭਾਗਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਮਿਲ ਕੇ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਭਰੋਸਾ ਦਿੱਤਾ ਕਿ ਨਸ਼ਾ ਮੁਕਤੀ ਹੌਟ ਸਪੌਟਸ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਓਐਸਡੀ ਸ਼ਹਿਰੀ ਵਿਕਾਸ ਮੁਕਲਿਨ ਆਰ, ਸਿਵਲ ਸਰਜਨ ਸ਼ੈਲੀ ਜੇਟਲੀ, ਸਿੱਖਿਆ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਸ੍ਰੀ ਯਾਦਵਿੰਦਰ ਸਿੰਘ ਸੰਧੂ ਵੀ ਮੌਜੂਦ ਸਨ।
RELATED ARTICLES
- Advertisment -
Google search engine
Google search engine
Google search engine

Most Popular

Recent Comments