Home ਪਟਿਆਲਾ ਅਪਡੇਟ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਰਾਸ਼ਟਰਮੰਡਲ ਖੇਡਾਂ-2026 ਦੀ ਚਾਂਦੀ ਤਗਮਾ...

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਰਾਸ਼ਟਰਮੰਡਲ ਖੇਡਾਂ-2026 ਦੀ ਚਾਂਦੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਸਨਮਾਨ

0

ਪਟਿਆਲਾ, 20 ਅਗਸਤ:2026

ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਰਾਸ਼ਟਰਮੰਡਲ ਖੇਡਾਂ-2026 ਦੀ ਚਾਂਦੀ ਤਗਮਾ ਜੇਤੂ ਅਤੇ ਅੰਤਰਰਾਸ਼ਟਰੀ ਵੇਟਲਿਫਟਰ ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਖੇਡ ਪ੍ਰਾਪਤੀ ਲਈ ਸਨਮਾਨਿਤ ਕੀਤਾ।

ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਮਯਾਬੀ ਲਈ ਵਧਾਈ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਦਾ ਮਾਣ ਵਧਿਆ ਹੈ। ਉਨ੍ਹਾਂ ਨੇ ਹਰਜਿੰਦਰ ਕੌਰ ਦੀ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਬਦੌਲਤ ਉਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਲਗਾਤਾਰ ਉੱਤਮ ਪ੍ਰਦਰਸ਼ਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਹਰਜਿੰਦਰ ਕੌਰ ਨੇ ਇਸ ਤੋਂ ਪਹਿਲਾਂ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ-2022 ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਹੁਣ ਰਾਸ਼ਟਰਮੰਡਲ ਖੇਡਾਂ-2026 ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਉਨ੍ਹਾਂ ਨੇ ਇੱਕ ਵਾਰ ਫਿਰ ਆਪਣੀ ਪ੍ਰਤਿਭਾ, ਨਿਰੰਤਰਤਾ ਅਤੇ ਸਖ਼ਤ ਮਿਹਨਤ ਦਾ ਸਬੂਤ ਦਿੱਤਾ ਹੈ।

ਸ਼੍ਰੀ ਕਟਾਰੀਆ ਨੇ ਕਿਹਾ ਕਿ ਹਰਜਿੰਦਰ ਕੌਰ ਵਰਗੇ ਖਿਡਾਰੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ ਅਤੇ ਖਾਸ ਕਰਕੇ ਲੜਕੀਆਂ ਨੂੰ ਖੇਡਾਂ ਵਿੱਚ ਅੱਗੇ ਵਧਣ ਅਤੇ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਉਤਸ਼ਾਹਿਤ ਕਰਦੇ ਹਨ।

Exit mobile version