Homeਪੰਜਾਬਪੰਜਾਬ ਨੇ ਰਾਜਸਥਾਨ ਤੋਂ ਦਰਿਆਈ ਪਾਣੀ ਦੀ ₹1.44 ਲੱਖ ਕਰੋੜ ਰਾਇਲਟੀ ਮੰਗੀ

ਪੰਜਾਬ ਨੇ ਰਾਜਸਥਾਨ ਤੋਂ ਦਰਿਆਈ ਪਾਣੀ ਦੀ ₹1.44 ਲੱਖ ਕਰੋੜ ਰਾਇਲਟੀ ਮੰਗੀ

Punjab seeks ₹1.44 lakh crore royalty from Rajasthan over river waters

ਚੰਡੀਗੜ੍ਹ, 13 ਅਗਸਤ 2026 (ਜਗਦੇਵ ਸਿੰਘ ਜੱਗੀ) : ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਦਰਿਆਈ ਪਾਣੀ ਦੀ ਰਾਇਲਟੀ ਵਜੋਂ ₹1.44 ਲੱਖ ਕਰੋੜ ਦੀ ਰਕਮ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਹ ਰਕਮ ਲਾਗੂ ਦਰਾਂ ਦੇ ਆਧਾਰ ’ਤੇ ਗਿਣੀ ਗਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਰਾਜਸਥਾਨ ਤੋਂ ਇਸ ਰਾਇਲਟੀ ਦੀ ਅਦਾਇਗੀ ਲਈ ਪੰਜਾਬ ਸਰਕਾਰ ਵੱਲੋਂ ਦੋ ਵਾਰ ਲਿਖਤੀ ਤੌਰ ’ਤੇ ਮੰਗ ਕੀਤੀ ਜਾ ਚੁੱਕੀ ਹੈ। ਹਾਲਾਂਕਿ, ਉਨ੍ਹਾਂ ਮੁਤਾਬਕ ਅਜੇ ਤੱਕ ਰਾਜਸਥਾਨ ਸਰਕਾਰ ਵੱਲੋਂ ਇਸ ਮੰਗ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦਰਿਆਈ ਪਾਣੀ ਦੀ ਵਰਤੋਂ ਦੇ ਬਦਲੇ ਬਣਦੀ ਰਾਇਲਟੀ ਦੀ ਗਣਨਾ ਨਿਰਧਾਰਤ ਦਰਾਂ ਅਨੁਸਾਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਹੱਕ ਦੀ ਇਹ ਰਕਮ ਲੈਣ ਲਈ ਹਰ ਸੰਭਵ ਕਦਮ ਚੁੱਕੇਗਾ।

ਬਰਿੰਦਰ ਗੋਇਲ ਨੇ ਸਪੱਸ਼ਟ ਕੀਤਾ ਕਿ ਜੇਕਰ ਰਾਜਸਥਾਨ ਸਰਕਾਰ ਪੰਜਾਬ ਦੀ ਮੰਗ ’ਤੇ ਬਣਦੀ ਰਕਮ ਅਦਾ ਨਹੀਂ ਕਰਦੀ ਤਾਂ ਪੰਜਾਬ ਸਰਕਾਰ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕਰਨ ਤੋਂ ਵੀ ਪਿੱਛੇ ਨਹੀਂ ਹਟੇਗੀ।ਇਸ ਮਾਮਲੇ ਨੇ ਪੰਜਾਬ ਅਤੇ ਰਾਜਸਥਾਨ ਵਿਚਕਾਰ ਦਰਿਆਈ ਪਾਣੀਆਂ ਦੀ ਵੰਡ ਅਤੇ ਪਾਣੀ ਦੇ ਅਧਿਕਾਰਾਂ ਨਾਲ ਜੁੜੇ ਮੁੱਦੇ ਨੂੰ ਮੁੜ ਚਰਚਾ ਵਿੱਚ ਲਿਆ ਦਿੱਤਾ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments