Homeਪੰਜਾਬਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ 2027 ਦੀਆਂ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ 2027 ਦੀਆਂ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 5 ਮਾਰਚ ਤੋਂ ਸ਼ੁਰੂ ਹੋਣਗੀਆਂ 8ਵੀਂ ਤੇ 12ਵੀਂ ਦੀਆਂ ਲਿਖਤੀ ਪ੍ਰੀਖਿਆਵਾਂ

PSEB announces the 2027 board examination schedule for Classes 8, 10 and 12, with practical exams starting January 8 and written exams beginning March 5.

ਮੋਹਾਲੀ, 21 ਨਵੰਬਰ, 2026 (ਛਤਰਪਾਲ ਸਿੰਘ )  : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲ 2027 ਦੀਆਂ ਬੋਰਡ ਪ੍ਰੀਖਿਆਵਾਂ ਦਾ ਸਮਾਂ-ਸਾਰਣੀ ਜਾਰੀ ਕਰ ਦਿੱਤੀ ਗਈ ਹੈ। ਇਸ ਵਾਰ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰੀਖਿਆਵਾਂ ਦਾ ਪ੍ਰੋਗਰਾਮ ਪਹਿਲਾਂ ਹੀ ਤੈਅ ਕੀਤਾ ਗਿਆ ਹੈ, ਤਾਂ ਜੋ ਚੋਣਾਂ ਨਾਲ ਸਬੰਧਤ ਡਿਊਟੀਆਂ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਕਾਰਨ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਪ੍ਰਭਾਵਿਤ ਨਾ ਹੋਣ। ਬੋਰਡ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਤਿੰਨਾਂ ਜਮਾਤਾਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 8 ਜਨਵਰੀ ਤੋਂ 20 ਜਨਵਰੀ 2027 ਤੱਕ ਕਰਵਾਈਆਂ ਜਾਣਗੀਆਂ। ਲਿਖਤੀ ਪ੍ਰੀਖਿਆਵਾਂ ਦੀ ਸ਼ੁਰੂਆਤ 8ਵੀਂ ਅਤੇ 12ਵੀਂ ਜਮਾਤ ਲਈ 5 ਮਾਰਚ ਤੋਂ ਹੋਵੇਗੀ, ਜਦਕਿ 10ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ 19 ਮਾਰਚ ਤੋਂ ਸ਼ੁਰੂ ਹੋਣਗੀਆਂ।

ਪ੍ਰੀਖਿਆਵਾਂ ਦੇ ਸਮਾਪਤੀ ਸ਼ਡਿਊਲ ਮੁਤਾਬਕ 8ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ 18 ਮਾਰਚ ਤੱਕ, 10ਵੀਂ ਜਮਾਤ ਦੀਆਂ 20 ਅਪ੍ਰੈਲ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 23 ਅਪ੍ਰੈਲ 2027 ਤੱਕ ਚੱਲਣਗੀਆਂ। ਇਸ ਤੋਂ ਇਲਾਵਾ 10ਵੀਂ ਅਤੇ 12ਵੀਂ ਜਮਾਤ ਦੇ ਲਿਖਤੀ ਪ੍ਰੀਖਿਆ ਪ੍ਰੋਗਰਾਮ ਵਿੱਚ ਓਪਨ ਸਕੂਲ ਦੀਆਂ ਪ੍ਰੀਖਿਆਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਪੀਲ ਕੀਤੀ ਕਿ ਉਹ ਆਪਣੀ ਤਿਆਰੀ ਲਈ ਮਿਲੇ ਸਮੇਂ ਦੀ ਸਹੀ ਵਰਤੋਂ ਕਰਨ ਅਤੇ ਪੂਰੇ ਆਤਮ-ਵਿਸ਼ਵਾਸ ਨਾਲ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਪ੍ਰੀਖਿਆਵਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ।

 

RELATED ARTICLES
- Advertisment -
Google search engine
Google search engine
Google search engine

Most Popular

Recent Comments