Homeਪੰਜਾਬਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ...

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਿਰੀਖਣ

Punjab State Food Commission Member Inspects Schools and Anganwadi Centres to Review Food Quality and Nutrition Services.

ਅਧਿਕਾਰੀਆਂ ਨੂੰ ਬੱਚਿਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਨਿਰਦੇਸ਼

ਫਤਹਿਗੜ੍ਹ ਸਾਹਿਬ, 18 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਨੈਸ਼ਨਲ ਫੂਡ ਸਕਿਉਰਿਟੀ ਐਕਟ ਤਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈ ਰਹੇ ਲਾਭਪਾਤਰੀਆਂ ਤੋਂ ਫੀਡਬੈਕ ਪ੍ਰਾਪਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਕਮਿਸ਼ਨ ਦੇ ਦਫ਼ਤਰ ਵਿਖੇ ਇੱਕ ਵਾਰ ਰੂਮ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਵਾਰ ਰੂਮ ਰਾਹੀਂ ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ ਅਤੇ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਇਆ ਜਾਵੇਗਾ।

ਇਹ ਜਾਣਕਾਰੀ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਜਸਵੀਰ ਸਿੰਘ ਸੇਖੋਂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਰੂਮ ਵਿਖੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨੈਸ਼ਨਲ ਫੂਡ ਸਕਿਉਰਿਟੀ ਐਕਟ ਤਹਿਤ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਵੱਲੋਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇ। ਮੀਟਿੰਗ ਦੌਰਾਨ ਸ. ਜਸਵੀਰ ਸਿੰਘ ਸੇਖੋਂ ਨੇ ਮਿਡ-ਡੇਅ ਮੀਲ ਅਤੇ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਖਾਣੇ ਅਤੇ ਹੋਰ ਸਾਮਾਨ ਦੀ ਨਿਰੰਤਰ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੀਟਿੰਗ ਉਪਰੰਤ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਡਾਲੀ ਆਲਾ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਬਡਾਲੀ ਸਿੰਘ, ਆਂਗਣਵਾੜ੍ਹੀ ਸੈਂਟਰ ਬਡਾਲੀ ਆਲਾ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੁੰਨੀ ਕਲਾਂ ਦਾ ਦੌਰਾ ਕੀਤਾ ਅਤੇ ਬੱਚਿਆ ਨੂੰ ਮਿਲਣ ਵਾਲੇ ਮਿਡ ਡੇ ਮੀਲ ਦੇ ਖਾਣੇ ਦੀ ਗੁਣਵੱਤਾ ਪੀਣ ਵਾਲੇ ਪਾਣੀ, ਸਾਫ਼ ਸਫਾਈ ਆਦਿ ਦਾ ਜਾਇਜ਼ਾ ਲਿਆ। ਮੈਂਬਰ ਫੂਡ ਕਮਿਸ਼ਨ ਜਸਵੀਰ ਸਿੰਘ ਸੇਖੋਂ ਨੇ ਆਂਗਨਵਾੜੀ ਸੈਂਟਰ ਅਤੇ ਸਕੂਲ ਵਿੱਚ ਬੱਚਿਆ ਨੂੰ ਮੁਹੱਈਆ ਕਰਵਾਏ ਜਾ ਰਹੇ ਖਾਣੇ ਤੇ ਸੰਤੁਸ਼ਟੀ ਜ਼ਾਹਿਰ ਕੀਤੀ ਪਰ ਪੀਣ ਵਾਲੇ ਪਾਣੀ ਦੀ ਗੁਣਵੱਤਾ ਤਸੱਲੀਬਖਸ਼ ਨਹੀਂ ਸੀ। ਇਸ ਸਬੰਧੀ ਮੈਂਬਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਬੱਚਿਆਂ ਲਈ ਹਰ ਹਾਲਤ ਵਿੱਚ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਯਕੀਨੀ ਬਣਾਇਆ ਜਾਵੇ। ਉਹਨਾਂ ਮਿਡ ਡੇ ਮੀਲ ਦੇ ਰਾਸ਼ਨ ਦੀ ਮਿਆਦ ਦੀ ਮਿਤੀ, ਰਸੋਈ ਦੀ ਸਾਫ਼ ਸਫਾਈ ਦਾ ਨਿਰੀਖਣ ਕੀਤਾ। ਮਿਡ ਡੇ ਮੀਲ ਤਿਆਰ ਕਰਨ ਵਾਲਿਆਂ ਨੂੰ ਸਿਰ ਢੱਕਣ ਅਤੇ ਹੱਥਾਂ ਵਿੱਚ ਦਸਤਾਨੇ ਪਾਉਣ ਦੀ ਹਦਾਇਤ ਕੀਤੀ।

RELATED ARTICLES
- Advertisment -
Google search engine
Google search engine
Google search engine

Most Popular

Recent Comments