Homeਪਟਿਆਲਾ ਅਪਡੇਟ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਸਮਾਣਾ ਦੇ...

 ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਸਮਾਣਾ ਦੇ ਅਧਿਕਾਰੀਆਂ ਨਾਲ ਬੈਠਕ

Jasvir Singh Sekhon reviews food security and welfare-related issues during a meeting with officials in Samana.

ਸਮਾਣਾ, 16 ਸਤੰਬਰ, 2026 ( ਗੁਰਮੀਤ ਸਿੰਘ ਤੁੰਗ ) : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸਮਾਣਾ ਦੇ ਅਧੀਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਪਾਣੀ ਦੀ ਟੈਸਟਿੰਗ ਕੀਤੀ ਜਾਵੇ ਅਤੇ ਆਰ.ਓ. ਲਗਾਉਣੇ ਯਕੀਨੀ ਬਣਾਏ ਜਾਣ। ਸਟੇਟ ਫੂਡ ਕਮਿਸ਼ਨ ਦੇ ਮੈਂਬਰ ਨੇ ਅੱਜ ਸਮਾਣਾ ਵਿਖੇ ਮੇਰੀ ਰਸੋਈ, ਮਿਡ ਡੇ ਮੀਲ ਸਕੀਮ, ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਸਾਮਾਨ ਅਤੇ ਖਾਣੇ ਦੀ ਸਟੋਰੇਜ ਸਿਸਟਮ ਦਾ ਜਾਇਜ਼ਾ ਲੈਣ ਲਈ ਸਮਾਣਾ ਦੇ ਐਸ.ਡੀ.ਐਮ. ਸ਼੍ਰੀ ਮਤੀ ਰਿਚਾ ਗੋਇਲ ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ।

ਸ. ਜਸਵੀਰ ਸਿੰਘ ਸੇਖੋਂ ਨੇ ਕਿਹਾ ਕਿ ਸਕੂਲਾਂ ਵਿੱਚ ਲਗਾਏ ਗਏ ਆਰ.ਓ. ਸਿਸਟਮ ਚਾਲੂ ਹਾਲਤ ਵਿੱਚ ਹੋਣੇ ਚਾਹੀਦੇ ਹਨ ਅਤੇ ਬੱਚਿਆਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਸਫ਼ਾਈ ਪ੍ਰਤੀ ਕਮਿਸ਼ਨ ਬਹੁਤ ਸਖ਼ਤ ਹੈ ਅਤੇ ਸਕੂਲਾਂ ਦੇ ਡਾਇਨਿੰਗ ਏਰੀਆ ਦੀ ਸਫ਼ਾਈ ਦੀ ਨਿਯਮਤ ਤੌਰ ’ਤੇ ਜਾਂਚ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਮਿਡ-ਡੇਅ ਮੀਲ ਦੌਰਾਨ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਸਲਾਦ ਵਿੱਚ ਖੀਰਾ, ਗਵਾਰ ਦੀਆਂ ਫਲੀਆਂ ਅਤੇ ਸ਼ਿਮਲਾ ਮਿਰਚ ਆਦਿ ਨੂੰ ਸ਼ਾਮਲ ਕੀਤਾ ਜਾਵੇ, ਤਾਂ ਜੋ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਮਿਲ ਸਕੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਤੁਲਸੀ, ਅਸ਼ਵਗੰਧਾ, ਐਲੋਵੀਰਾ ਅਤੇ ਆਂਵਲੇ ਦੇ ਪੌਦੇ ਲਗਾਏ ਜਾਣ।

ਮੀਟਿੰਗ ਦੌਰਾਨ ਸ. ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੂੰ ਮਿਡ-ਡੇਅ ਮੀਲ ਅਤੇ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਖਾਣੇ ਅਤੇ ਹੋਰ ਸਾਮਾਨ ਦੀ ਨਿਰੰਤਰ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੋਸ਼ਣ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸਾਡਾ ਮਕਸਦ ਬੱਚਿਆਂ ਸਮੇਤ ਸਾਰੇ ਲਾਭਪਾਤਰੀਆਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣਾ ਹੈ।

ਇਸ ਮੌਕੇ ਉਨ੍ਹਾਂ ਫੂਡ ਸਪਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ‘ਮੇਰੀ ਰਸੋਈ’ ਸਕੀਮ ਸਬੰਧੀ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਸ ਉਪਰੰਤ ਸ. ਜਸਵੀਰ ਸਿੰਘ ਸੇਖੋਂ ਵੱਲੋਂ ਸਮਾਣਾ ਵਿਖੇ ਰਾਸ਼ਨ ਡੀਪੂਆਂ ਦਾ ਦੌਰਾ ਕੀਤਾ ਗਿਆ ਅਤੇ ‘ਮੇਰੀ ਰਸੋਈ’ ਸਕੀਮ ਅਧੀਨ ਲਾਭਪਾਤਰੀਆਂ ਨੂੰ ਕਿੱਟਾਂ ਦੀ ਵੰਡ ਕੀਤੀ ਗਈ। ਉਨ੍ਹਾਂ ਡੀਪੂ ਸ਼ੈਂਕੀ ਟੁਟੇਜਾ, ਸਮਾਣਾ ਅਰਬਨ, ਬਸਤੀ ਬਾਹਮਣਾ ਅਤੇ ਗਾਜੇਵਾਸ ਦਾ ਵੀ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸਹਾਇਕ ਖੁਰਾਕ ਸਪਲਾਈ ਅਫ਼ਸਰ ਸਮਾਣਾ ਨਿਖਿਲ ਵਾਲੀਆ, ਸੀ.ਡੀ.ਪੀ.ਓ. ਸਮਾਣਾ ਬਲਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments