Home ਪਟਿਆਲਾ ਅਪਡੇਟ ਪੰਜਾਬੀ ਪ੍ਰਬੋਧ ਦੀ ਪ੍ਰੀਖਿਆ 13 ਦਸੰਬਰ ਨੂੰ 

ਪੰਜਾਬੀ ਪ੍ਰਬੋਧ ਦੀ ਪ੍ਰੀਖਿਆ 13 ਦਸੰਬਰ ਨੂੰ 

Punjab Language Department to Conduct Punjabi Prabodh Examination on December 13, 2026; Applications Open Until December 7.

0
ਪਟਿਆਲ਼ਾ,  17 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਜਿਨ੍ਹਾਂ ਉਮੀਦਵਾਰਾਂ ਪਾਸ ਮੈਟ੍ਰਿਕ ਪੱਧਰ ਦੀ ਪੰਜਾਬੀ ਭਾਸ਼ਾ ਦੀ ਯੋਗਤਾ ਨਹੀਂ ਹੈ, ਭਾਸ਼ਾ ਵਿਭਾਗ ਪੰਜਾਬ ਵੱਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 13.12. 2026 (ਦਿਨ ਐਤਵਾਰ) ਨੂੰ ਲਈ ਜਾਵੇਗੀ। ਦਫ਼ਤਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਜਾਰੀ ਸੂਚਨਾ ਮੁਤਾਬਕ ਉਕਤ ਪ੍ਰੀਖਿਆ ਲਈ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 07.12.2026 ਹੋਵੇਗੀ। ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ। ਇਸ ਪ੍ਰੀਖਿਆ ਲਈ ਫੀਸ 3000/- ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ। ਫਾਰਮ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਅਧਾਰ ਕਾਰਡ, ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੁਏਸ਼ਨ ਦੇ ਅਸਲ ਸਰਟੀਫਿਕੇਟ, ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30×25 ਸੈ.ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫਾਫਾ ਜਿਸ ਉਤੇ 56/- ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫੋਟੋਆਂ (ਇੱਕੋ ਸਨੈਪ ਦੀਆਂ) ਪਾਸਪੋਰਟ ਸਾਈਜ਼ (ਜਿਨ੍ਹਾਂ ਵਿੱਚੋਂ ਦੋ ਫੋਟੋਆਂ ਗਜ਼ਟਿਡ ਅਫਸਰ ਵੱਲੋਂ ਤਸਦੀਕੀਆਂ ਹੋਣ) ਜਿਨ੍ਹਾਂ ਦੀ ਬੈਕ ਗਰਾਊਂਡ ਅਤੇ ਕੱਪੜੇ ਫਿੱਕੇ (ਲਾਈਟ) ਰੰਗ ਦੇ ਹੋਣ, ਨਾਲ ਲਿਆਉਣ। ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ. 0175-2214469 ਤੇ ਸੰਪਰਕ ਕੀਤਾ ਜਾ ਸਕਦਾ ਹੈ।

Exit mobile version