Homeਪਟਿਆਲਾ ਅਪਡੇਟਪੰਜਾਬੀ ਸਾਹਿਤ ਸਭਾ ਪਟਿਆਲਾ 12 ਜੁਲਾਈ ਨੂੰ ਕਰੇਗੀ ਸਾਹਿਤਕ ਸਮਾਗਮ

ਪੰਜਾਬੀ ਸਾਹਿਤ ਸਭਾ ਪਟਿਆਲਾ 12 ਜੁਲਾਈ ਨੂੰ ਕਰੇਗੀ ਸਾਹਿਤਕ ਸਮਾਗਮ

‘ਅਨੁਭਵ’ ਮਿੰਨੀ ਕਹਾਣੀ ਸੰਗ੍ਰਹਿ ਹੋਵੇਗਾ ਲੋਕ ਅਰਪਿਤ

ਉੱਘੇ ਲੇਖਕ ਦਲੀਪ ਸਿੰਘ ਉੱਪਲ ਨੂੰ ਸਮਰਪਿਤ ਸਮਾਗਮ ਵਿੱਚ ਪੰਜਾਬ ਦੇ ਨਾਮਵਰ ਸਾਹਿਤਕਾਰ ਕਰਨਗੇ ਸ਼ਿਰਕਤ

ਪਟਿਆਲਾ, 7 ਜੁਲਾਈ: (ਛਤਰਪਾਲ ਸਿੰਘ): ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ 12 ਜੁਲਾਈ 2026 (ਐਤਵਾਰ) ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12:30 ਵਜੇ ਤੱਕ ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਦੇ ਲੈਕਚਰ ਹਾਲ ਵਿੱਚ ਉੱਘੇ ਪੰਜਾਬੀ ਲੇਖਕ ਸਵਰਗੀ ਦਲੀਪ ਸਿੰਘ ਉੱਪਲ ਨੂੰ ਸਮਰਪਿਤ ਇੱਕ ਵਿਸ਼ੇਸ਼ ਸਾਹਿਤਕ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਲੇਖਕ ਮਹਿੰਦਰ ਸਿੰਘ ਜੱਗੀ ਦੀ ਮਿੰਨੀ ਕਹਾਣੀ ਸੰਗ੍ਰਹਿ ‘ਅਨੁਭਵ’ ਦਾ ਲੋਕ ਅਰਪਣ ਵੀ ਕੀਤਾ ਜਾਵੇਗਾ।

ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ’ ਅਤੇ ਜਨਰਲ ਸਕੱਤਰ ਦਵਿੰਦਰ ਪਟਿਆਲਵੀ ਨੇ ਦੱਸਿਆ ਕਿ ਸਮਾਗਮ ਦੇ ਮੁੱਖ ਮਹਿਮਾਨ ਭਾਸ਼ਾ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਸ੍ਰੀ ਆਲੋਕ ਹੋਣਗੇ, ਜਦਕਿ ਸਮਾਗਮ ਦੀ ਪ੍ਰਧਾਨਗੀ ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਮੁਹਾਲੀ ਦੇ ਪ੍ਰਧਾਨ ਇੰਜੀਨੀਅਰ ਜਸਪਾਲ ਸਿੰਘ ਦੇਸੂਵੀ ਕਰਨਗੇ। ਵਰਲਡ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਸਮਾਗਮ ਦੌਰਾਨ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਡਾ. ਤਰਲੋਚਨ ਕੌਰ ਵੱਲੋਂ ਪੁਸਤਕ ‘ਅਨੁਭਵ’ ਉੱਤੇ ਮੁੱਖ ਖੋਜ-ਪੱਤਰ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਡਾ. ਹਰਪ੍ਰੀਤ ਸਿੰਘ ਰਾਣਾ, ਡਾ. ਇੰਦਰਪਾਲ ਕੌਰ ਅਤੇ ਰਘਬੀਰ ਸਿੰਘ ਮਹਿਮੀ ਪੁਸਤਕ ਚਰਚਾ ਵਿੱਚ ਆਪਣੇ ਵਿਚਾਰ ਸਾਂਝੇ ਕਰਨਗੇ।

ਪੰਜਾਬੀ ਸਾਹਿਤ ਸਭਾ ਦੀ ਕਾਰਜਕਾਰਨੀ ਦੇ ਮੈਂਬਰਾਂ ਬਾਬੂ ਸਿੰਘ ਰੈਹਲ, ਸੁਖਦੇਵ ਸਿੰਘ ਸ਼ਾਂਤ, ਬਲਬੀਰ ਸਿੰਘ ਦਿਲਦਾਰ, ਨਵਦੀਪ ਸਿੰਘ ਮੁੰਡੀ ਅਤੇ ਹੋਰ ਅਹੁਦੇਦਾਰਾਂ ਨੇ ਸਮੂਹ ਲੇਖਕਾਂ, ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments