Home ਸੰਸਾਰ ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

0

22, ਜੁਲਾਈ,2026 (ਮਨੋਜ ਵਰਮਾ): ਵਿਦੇਸ਼ਾਂ ਤੋਂ ਪੰਜਾਬੀਆਂ ਦੀਆਂ ਮੌਤਾਂ ਦੀਆਂ ਆ ਰਹੀਆਂ ਖ਼ਬਰਾਂ ਦਰਮਿਆਨ ਕੈਨੇਡਾ ਤੋਂ ਇੱਕ ਹੋਰ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸੜਕ ਹਾਦਸੇ ਵਿੱਚ ਪੰਜਾਬ ਦੇ ਭਿੱਖੀਵਿੰਡ ਨਾਲ ਸਬੰਧਤ ਨੌਜਵਾਨ ਉਮੰਗ ਸਿੰਘ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਉਮੰਗ ਸਿੰਘ ਕੈਨੇਡਾ ਦੇ ਵਿਨੀਪੈਗ ਵਿੱਚ ਰਹਿੰਦਾ ਸੀ ਅਤੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਉਸ ਦੇ ਪਿਤਾ ਪ੍ਰਦੀਪ ਧਵਨ ਨੇ ਦੱਸਿਆ ਕਿ ਉਨ੍ਹਾਂ ਦੇ ਦੋਵੇਂ ਪੁੱਤਰ ਕੈਨੇਡਾ ਵਿੱਚ ਰਹਿ ਰਹੇ ਹਨ। ਉਮੰਗ ਸਾਲ 2017 ਵਿੱਚ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ ਅਤੇ ਬਾਅਦ ਵਿੱਚ ਉਸ ਨੂੰ ਪੀਆਰ ਮਿਲ ਗਈ ਸੀ।

ਪਰਿਵਾਰ ਮੁਤਾਬਕ, ਸੋਮਵਾਰ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਵਿਨੀਪੈਗ ਤੋਂ ਰੇਜਾਈਨਾ ਵੱਲ ਟਰਾਲਾ ਲੈ ਕੇ ਜਾਂਦੇ ਸਮੇਂ ਉਮੰਗ ਦਾ ਭਿਆਨਕ ਸੜਕ ਹਾਦਸਾ ਹੋ ਗਿਆ, ਜਿਸ ਵਿੱਚ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਕੁਝ ਸਮਾਂ ਪਹਿਲਾਂ ਹੀ ਪਰਿਵਾਰ ਦੀ ਉਸ ਨਾਲ ਫੋਨ ‘ਤੇ ਗੱਲ ਹੋਈ ਸੀ।

ਉਮੰਗ ਅਜੇ ਵਿਆਹਿਆ ਨਹੀਂ ਸੀ ਅਤੇ ਵਿਦੇਸ਼ ਵਿੱਚ ਮਿਹਨਤ ਕਰਕੇ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ ਗਹਿਰੇ ਸਦਮੇ ਵਿੱਚ ਹੈ, ਜਦਕਿ ਪਿੰਡ ਅਤੇ ਇਲਾਕੇ ਵਿੱਚ ਵੀ ਸੋਗ ਦਾ ਮਾਹੌਲ ਹੈ।

Exit mobile version