Homeਸੰਸਾਰਕੈਨੇਡਾ ’ਚ ਪੰਜਾਬੀ ਨੌਜਵਾਨ ਦਾ ਕਤਲ, ਨਾਲੇ ’ਚੋਂ ਮਿਲੀ ਲਾਸ਼

ਕੈਨੇਡਾ ’ਚ ਪੰਜਾਬੀ ਨੌਜਵਾਨ ਦਾ ਕਤਲ, ਨਾਲੇ ’ਚੋਂ ਮਿਲੀ ਲਾਸ਼

ਬਰੈਂਪਟਨ:18 ਜੁਲਾਈ (ਛਤਰਪਾਲ ਸਿੰਘ):ਕੈਨੇਡਾ ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬੀ ਮੂਲ ਦੇ ਇੱਕ ਨੌਜਵਾਨ ਟਰੱਕ ਡਰਾਈਵਰ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 29 ਸਾਲਾ ਤਰਨਪ੍ਰੀਤ ਸਿੰਘ ਸਿੱਧੂ ਵਜੋਂ ਹੋਈ ਹੈ, ਜੋ ਪੰਜਾਬ ਤੋਂ ਸਾਲ 2022 ਵਿੱਚ ਕੈਨੇਡਾ ਗਿਆ ਸੀ ਅਤੇ ਇਸ ਸਮੇਂ ਬਰੈਂਪਟਨ ਵਿੱਚ ਰਹਿ ਰਿਹਾ ਸੀ।

ਪੁਲਿਸ ਅਨੁਸਾਰ ਤਰਨਪ੍ਰੀਤ ਸਿੰਘ ਦੀ ਲਾਸ਼ ਹੈਮਿਲਟਨ ਦੇ ਸਟੋਨੀ ਕ੍ਰੀਕ ਖੇਤਰ ਵਿੱਚ ਇੱਕ ਨਾਲੇ ਵਿੱਚੋਂ ਬਰਾਮਦ ਹੋਈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਨੌਜਵਾਨ ਦਾ ਕਤਲ ਕਿਸੇ ਹੋਰ ਥਾਂ ’ਤੇ ਕੀਤਾ ਗਿਆ ਸੀ, ਜਦਕਿ ਘਟਨਾ ਦੇ ਸਬੂਤ ਮਿਟਾਉਣ ਲਈ ਲਾਸ਼ ਨੂੰ ਨਾਲੇ ਵਿੱਚ ਸੁੱਟਿਆ ਗਿਆ।

ਜਾਣਕਾਰੀ ਮੁਤਾਬਕ ਇੱਕ ਰਾਹਗੀਰ ਨੇ ਨਾਲੇ ਵਿੱਚ ਸ਼ੱਕੀ ਹਾਲਤ ਵਿੱਚ ਲਾਸ਼ ਪਈ ਦੇਖੀ ਅਤੇ ਤੁਰੰਤ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕੀਤਾ। ਮੌਕੇ ’ਤੇ ਪਹੁੰਚੀ ਪੁਲਿਸ ਅਤੇ ਬਚਾਅ ਟੀਮ ਨੇ ਪਾਣੀ ਵਿੱਚੋਂ ਲਾਸ਼ ਬਾਹਰ ਕੱਢੀ, ਪਰ ਜਾਂਚ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਤਰਨਪ੍ਰੀਤ ਸਿੰਘ ਕੁਝ ਸਮਾਂ ਹੈਲੀਫੈਕਸ ਵਿੱਚ ਰਹਿਣ ਤੋਂ ਬਾਅਦ ਬਰੈਂਪਟਨ ਆ ਕੇ ਵੱਸ ਗਿਆ ਸੀ ਅਤੇ ਟਰੱਕ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਉਸ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਪਰਿਵਾਰ ਅਤੇ ਜਾਣ-ਪਛਾਣ ਵਾਲਿਆਂ ਵਿੱਚ ਗਹਿਰਾ ਦੁੱਖ ਪਾਇਆ ਜਾ ਰਿਹਾ ਹੈ।

ਹੈਮਿਲਟਨ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਤਲ ਦੇ ਕਾਰਨਾਂ ਤੇ ਦੋਸ਼ੀਆਂ ਦੀ ਪਛਾਣ ਲਈ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਮਾਮਲੇ ਨਾਲ ਸਬੰਧਤ ਕੋਈ ਜਾਣਕਾਰੀ ਹੋਵੇ ਤਾਂ ਉਹ ਜਾਂਚ ਏਜੰਸੀਆਂ ਨਾਲ ਸੰਪਰਕ ਕਰਨ।

RELATED ARTICLES
- Advertisment -
Google search engine
Google search engine
Google search engine

Most Popular

Recent Comments