Home ਸੰਸਾਰ ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਪੀਜ਼ਾ ਡਿਲਿਵਰੀ ਦਾ...

ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਪੀਜ਼ਾ ਡਿਲਿਵਰੀ ਦਾ ਕਰਦਾ ਸੀ ਕੰਮ

25-year-old Punjabi youth Gurdeep Singh from Kapurthala was shot dead in New York while delivering pizza.

0

ਕਪੂਰਥਲਾ, 23 ਅਗਸਤ 2026 (ਜਗਦੇਵ ਸਿੰਘ ਜੱਗੀ) : ਅਮਰੀਕਾ ਦੇ ਨਿਊਯਾਰਕ ਵਿੱਚ ਪੀਜ਼ਾ ਡਿਲਿਵਰੀ ਕਰਨ ਗਏ 25 ਸਾਲਾ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ ਹੈ, ਜੋ ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਇਲਾਕੇ ਦੇ ਪਿੰਡ ਜੱਬੋਵਾਲ ਦਾ ਰਹਿਣ ਵਾਲਾ ਸੀ। ਪਰਿਵਾਰ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਗੁਰਦੀਪ ਸਿੰਘ ਕਰੀਬ 9 ਸਾਲ ਪਹਿਲਾਂ ਰੋਜ਼ਗਾਰ ਲਈ ਅਮਰੀਕਾ ਗਿਆ ਸੀ। ਉਸ ਦੇ ਪਿਤਾ ਪਿਆਰੇ ਲਾਲ ਨੇ ਦੱਸਿਆ ਕਿ ਗੁਰਦੀਪ ਦੀ ਪੱਕੀ ਰਿਹਾਇਸ਼ (Permanent Residency) ਨਾਲ ਸਬੰਧਤ ਮਾਮਲਾ ਵੀ ਅਮਰੀਕੀ ਅਦਾਲਤ ਵਿੱਚ ਚੱਲ ਰਿਹਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਗੁਰਦੀਪ ਪਹਿਲਾਂ ਇੱਕ ਸਟੋਰ ਵਿੱਚ ਕੰਮ ਕਰਦਾ ਸੀ, ਪਰ ਬਾਅਦ ਵਿੱਚ ਉਸ ਨੇ ਪੀਜ਼ਾ ਡਿਲਿਵਰੀ ਦਾ ਕੰਮ ਸ਼ੁਰੂ ਕਰ ਦਿੱਤਾ। 22 ਅਗਸਤ ਨੂੰ ਉਹ ਪੀਜ਼ਾ ਪਹੁੰਚਾਉਣ ਲਈ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪੀਜ਼ਾ ਡਿਲਿਵਰੀ ਕਰਨ ਤੋਂ ਬਾਅਦ ਜਦੋਂ ਗੁਰਦੀਪ ਨੇ ਗਾਹਕ ਤੋਂ ਡਿਲਿਵਰੀ ਦੇ ਪੈਸੇ ਮੰਗੇ ਤਾਂ ਹਮਲਾਵਰਾਂ ਨੇ ਉਸ ’ਤੇ ਗੋਲੀ ਚਲਾ ਦਿੱਤੀ। ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਗੁਰਦੀਪ ਸਿੰਘ ਦੀ ਮੌਤ ਦੀ ਖ਼ਬਰ ਤੋਂ ਬਾਅਦ ਪਿੰਡ ਜੱਬੋਵਾਲ ਅਤੇ ਇਲਾਕੇ ਵਿੱਚ ਵੀ ਸੋਗ ਦਾ ਮਾਹੌਲ ਹੈ। ਪਰਿਵਾਰ ਨੇ ਮਾਮਲੇ ਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

 

Exit mobile version