Homeਪੰਜਾਬਕਾਦੀਆਂ ਨੂੰ ਮਿਲੀ ਸਬ-ਡਿਵੀਜ਼ਨ ਦੀ ਸੌਗਾਤ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ...

ਕਾਦੀਆਂ ਨੂੰ ਮਿਲੀ ਸਬ-ਡਿਵੀਜ਼ਨ ਦੀ ਸੌਗਾਤ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

Qadian will become a sub-division: CM Bhagwant Mann's big announcement, SDM-DSP offices in the same complex

ਕਾਦੀਆਂ (ਗੁਰਦਾਸਪੁਰ): (ਮਨੋਜ ਵਰਮਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਦੀਆਂ ਹਲਕੇ ਦੇ ਦੌਰੇ ਦੌਰਾਨ ਇਲਾਕੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਕਾਦੀਆਂ ਨੂੰ ਸਬ-ਡਿਵੀਜ਼ਨ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਇਲਾਕੇ ਦੇ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਲਈ ਦੂਰ-ਦੂਰ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਪ੍ਰਸ਼ਾਸਨਿਕ ਢਾਂਚੇ ਤਹਿਤ ਐੱਸ.ਡੀ.ਐੱਮ., ਡੀ.ਐੱਸ.ਪੀ. ਅਤੇ ਏ.ਡੀ.ਸੀ. ਦੇ ਦਫ਼ਤਰ ਇੱਕੋ ਆਧੁਨਿਕ ਇਮਾਰਤ ਵਿੱਚ ਸਥਾਪਿਤ ਕੀਤੇ ਜਾਣਗੇ, ਜਿਸ ਨਾਲ ਲੋਕਾਂ ਨੂੰ ਇੱਕ ਹੀ ਥਾਂ ‘ਤੇ ਸਰਕਾਰੀ ਸੇਵਾਵਾਂ ਮਿਲਣਗੀਆਂ ਅਤੇ ਖੱਜਲ-ਖੁਆਰੀ ਤੋਂ ਰਾਹਤ ਮਿਲੇਗੀ।

ਉਨ੍ਹਾਂ ਕਾਦੀਆਂ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਸ. ਗੁਰਇਕਬਾਲ ਸਿੰਘ ਮਾਹਲ ਨੂੰ ਨਵਾਂ ਸੇਵਾਦਾਰ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਹੁਣ ਰਵਾਇਤੀ ਸਿਆਸਤ ਅਤੇ ਲੁੱਟ-ਖਸੁੱਟ ਦਾ ਦੌਰ ਖ਼ਤਮ ਹੋ ਚੁੱਕਾ ਹੈ ਅਤੇ ਸਰਕਾਰ ਲੋਕ-ਹਿੱਤ ਨੂੰ ਪਹਿਲ ਦੇ ਰਹੀ ਹੈ।

ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਦਕਿ 47 ਲੱਖ ਪਰਿਵਾਰਾਂ ਦੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਸਿਹਤ ਕਾਰਡ ਬਣਾਏ ਜਾ ਚੁੱਕੇ ਹਨ।

ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਸਾਰੇ ਮਿਲ ਕੇ ਵਿਕਾਸ ਅਤੇ ਖੁਸ਼ਹਾਲੀ ਵਾਲਾ ‘ਰੰਗਲਾ ਪੰਜਾਬ’ ਬਣਾਉਣ ਲਈ ਸਹਿਯੋਗ ਕਰਨ।

RELATED ARTICLES
- Advertisment -
Google search engine
Google search engine
Google search engine

Most Popular

Recent Comments