Home ਪੰਜਾਬ ਬੱਚਤ ਭਵਨ ਵਿਖੇ ਈਐਲਸੀ ਕਲੱਬਾਂ ਰਾਹੀਂ ਸਕੂਲਾਂ ਅਤੇ ਕਾਲਜਾਂ ਦੇ ਕੁਇਜ਼ ਤੇ...

ਬੱਚਤ ਭਵਨ ਵਿਖੇ ਈਐਲਸੀ ਕਲੱਬਾਂ ਰਾਹੀਂ ਸਕੂਲਾਂ ਅਤੇ ਕਾਲਜਾਂ ਦੇ ਕੁਇਜ਼ ਤੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ

ELC Clubs Organise Quiz and Essay-Writing Competitions for School and College Students at Bachat Bhawan

0

ਫਤਹਿਗੜ੍ਹ ਸਾਹਿਬ, 19 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਲੈਕਟੋਰਲ ਲਿਟਰੇਸੀ ਕਲੱਬਾਂ (ਈਐਲਸੀ) ਰਾਹੀਂ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਵਿੱਚ ਹੋਏ ਮੁਕਾਬਲਿਆਂ ਦੇ ਜੇਤੂਆਂ ਦੇ ਜ਼ਿਲ੍ਹਾ ਪੱਧਰੀ ਕੁਇਜ਼ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਧੀਕ ਜਿਲ੍ਹਾ ਚੋਣ ਅਫਸਰ ਸ਼੍ਰੀਮਤੀ ਇਸਮਤ ਵਿਜੇ ਸਿੰਘ ਵੱਲੋਂ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਜੋਬਨਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਣਾਲੀ ਨਾਲ ਜੋੜਨਾ, ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਅਤੇ 1 ਜਨਵਰੀ 2027 ਦੀ ਯੋਗਤਾ ਮਿਤੀ ਦੇ ਮੱਦੇਨਜ਼ਰ ਯੋਗ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਉਣਾ ਹੈ, ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟਰ ਬਣਨ ਅਤੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਆਪਣਾ ਯੋਗਦਾਨ ਪਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸਾਖਰਤਾ ਮੁਹਿੰਮ ਦਾ ਸਰਗਰਮ ਹਿੱਸਾ ਬਣਨ ਅਤੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਆਲੇ–ਦੁਆਲੇ ਦੇ ਲੋਕਾਂ ਨੂੰ ਵੀ ਵੋਟ ਦੀ ਮਹੱਤਤਾ ਅਤੇ ਵੋਟਰ ਰਜਿਸਟ੍ਰੇਸ਼ਨ ਬਾਰੇ ਜਾਗਰੂਕ ਕਰਨ।   ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀਮਤੀ ਨਿਰਮਲਾ ਰਾਣੀ,ਜ਼ਿਲ੍ਹਾ ਯੂਥ ਅਫਸਰ ਸ੍ਰੀ ਕਾਰਤਿਕ ਸਿੰਗਲਾ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ।

Exit mobile version